13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਚਿਨ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼

ਜਾਡਲਾ, 13 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਕਾਂਗਰਸ ਦੇ ਆਗੂ ਤੇ ਓ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਜਾਡਲਾ, 13 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪੰਜਾਬ ਕਾਂਗਰਸ ਦੇ ਆਗੂ ਤੇ ਓ. ਬੀ. ਸੀ. ਵਿੰਗ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਨਵੀਨ ਚੌਧਰੀ ਆਦੋਆਣਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਇਲਟ ਦੇ ਤਜ਼ਰਬੇ ਅਤੇ ਨੌਜਵਾਨ ਲੀਡਰਸ਼ਿਪ ਨਾਲ ਪਾਰਟੀ ਨੂੰ ਜਥੇਬੰਦਕ ਪੱਧਰ ’ਤੇ ਨਵੀਂ ਦਿਸ਼ਾ ਮਿਲਣ ਦੀ ਉਮੀਦ ਬਣੀ ਹੈ। ਜਾਡਲਾ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਨਵੀਨ ਚੌਧਰੀ ਆਦੋਆਣਾ ਨੇ ਕਿਹਾ ਕਿ ਸਚਿਨ ਪਾਇਲਟ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਜਥੇਬੰਦਕ ਕੰਮਕਾਜ ਤੇ ਜ਼ਮੀਨੀ ਸਿਆਸਤ ਦਾ ਵੱਡਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਕਾਂਗਰਸ ਦੀ ਅਗਵਾਈ ਕਰਦਿਆਂ ਪਾਇਲਟ ਨੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਇਸ ਸਮੇਂ ਕਈ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਅਤੇ ਅਜਿਹੇ ਸਮੇਂ ਪਾਰਟੀ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਵਰਕਰਾਂ ਨੂੰ ਭਰੋਸੇ ਵਿੱਚ ਲੈ ਕੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸ ਦੇ ਆਮ ਵਰਕਰਾਂ ਵਿਚ ਪੈਦਾ ਹੋਇਆ ਉਤਸ਼ਾਹ ਆਉਣ ਵਾਲੇ ਸਮੇਂ ਵਿਚ ਜਥੇਬੰਦਕ ਸਰਗਰਮੀਆਂ ਵਿਚ ਵੀ ਨਜ਼ਰ ਆਵੇਗਾ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਸਮਾਗਮ ਕਰਾਇਆ ਅਗਲੀ ਖ਼ਬਰ ਸੰਤ ਬਾਬਾ ਘਨੱਯਾ ਸਿੰਘ ਜੀ ਯਾਦਗਾਰੀ ਪਾਰਕ ਪਠਲਾਵਾ ਨੂੰ ਪ੍ਰਦਾਨ ਕੀਤੀ ਨਵੀਂ ਦਿੱਖ
Ad Position 24