15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਵਿਰੁੱਧ ਦਿੱਤਾ ਧਰਨਾ

ਨਵਾਂਸ਼ਹਿਰ, 14 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਉੱਪ-ਮੁੱਖ ਇੱਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੰਡ ਹਲਕਾ ਨਵਾਂਸ਼ਹਿਰ ਦੇ ਦਫਤਰ ਅੱਗੇ ਬਿਜਲੀ ਦੇ ਲੰਬੇ-ਲੰਬੇ ਕੱਟ ਲਾਉਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਨੇ ਧਰਨਾ ਦਿੱਤਾ। ਧਰਨੇ ਨੂੰ ਰਣਜੀਤ ਸਿੰਘ ਰਟੈਂਡਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਿੰਦਰ ਸਿੰਘ ਬੈਂਸ ਕਿਰਤੀ ਕਿਸਾਨ ਯੂਨੀਅਨ, ਬਲਕਾਰ ਸਿੰਘ ਰਹਿਪਾ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ, ਕੁਲਦੀਪ ਸਿੰਘ ਦੌੜਕਾ, ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ ਕਿਰਤੀ ਕਿਸਾਨ ਯੂਨੀਅਨ, ਹਰਪ੍ਰਭ ਮਹਿਲ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਖਵਿੰਦਰ ਸਿੰਘ ਬੱਲੋਵਾਲ ਕਿਸਾਨ ਯੂਨੀਅਨ ਕਾਦੀਆਂ, ਚਰਨਜੀਤ ਸਿੰਘ ਦੌਲਤਪੁਰ, ਹਰਵਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ਵਿਚ ਬਹੁਤ ਵੱਡਾ ਫਰਕ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਨਵਾਂਸ਼ਹਿਰ, 14 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਉੱਪ-ਮੁੱਖ ਇੱਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੰਡ ਹਲਕਾ ਨਵਾਂਸ਼ਹਿਰ ਦੇ ਦਫਤਰ ਅੱਗੇ ਬਿਜਲੀ ਦੇ ਲੰਬੇ-ਲੰਬੇ ਕੱਟ ਲਾਉਣ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਨੇ ਧਰਨਾ ਦਿੱਤਾ। ਧਰਨੇ ਨੂੰ ਰਣਜੀਤ ਸਿੰਘ ਰਟੈਂਡਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਰਿੰਦਰ ਸਿੰਘ ਬੈਂਸ ਕਿਰਤੀ ਕਿਸਾਨ ਯੂਨੀਅਨ, ਬਲਕਾਰ ਸਿੰਘ ਰਹਿਪਾ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ, ਕੁਲਦੀਪ ਸਿੰਘ ਦੌੜਕਾ, ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ ਕਿਰਤੀ ਕਿਸਾਨ ਯੂਨੀਅਨ, ਹਰਪ੍ਰਭ ਮਹਿਲ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਖਵਿੰਦਰ ਸਿੰਘ ਬੱਲੋਵਾਲ ਕਿਸਾਨ ਯੂਨੀਅਨ ਕਾਦੀਆਂ, ਚਰਨਜੀਤ ਸਿੰਘ ਦੌਲਤਪੁਰ, ਹਰਵਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਹਿਣੀ ਤੇ ਕਰਨੀ ਵਿਚ ਬਹੁਤ ਵੱਡਾ ਫਰਕ ਹੈ। ਸਰਕਾਰ ਬਣਨ ਤੋਂ ਪਹਿਲਾਂ ਇਹ ਲੋਕ ਕਹਿ ਰਹੇ ਸਨ ਕਿ ਲੋਕਾਂ ਨੂੰ ਧਰਨੇ ਨਹੀਂ ਲਾਉਣੇ ਪੈਣਗੇ, ਪਰ ਅੱਜ ਵੀ ਲੋਕਾਂ ਨੂੰ ਮੰਗਾਂ ਮਨਾਉਂਣ ਲਈ ਧਰਨੇ ਲਾਉਂਣੇ ਪੈ ਰਹੇ ਹਨ। ਕਿਹਾ ਕਿ ਉਹ ਕਿਹੜੀ ਸਰਕਾਰ ਹੈ ਜਿਸ ਦੇ ਰਾਜ ਵਿਚ ਲੋਕਾਂ ਨੂੰ ਮੰਗਾਂ ਮਨਾਉਣ ਲਈ ਧਰਨੇ ਨਹੀਂ ਲਾਉਣੇ ਪਏ। ਅੱਜ ਹਰੇਕ ਵਰਗ ਮੁਲਾਜ਼ਮ, ਪੈਂਨਸ਼ਨਰ, ਆਂਗਣਵਾੜੀ ਵਰਕਰ, ਮਿੱਡ-ਡੇ-ਮੀਲ ਵਰਕਰ, ਮਨਿਸਟੀਰੀਅਲ ਸਟਾਫ ਆਦਿ ਧਰਨੇ ਲਾਉਣ ਲਈ ਮਜਬੂਰ ਹੈ। ਅੰਤ ਵਿਚ ਬਿਜਲੀ ਬੋਰਡ ਦੇ ਅਧਿਕਾਰੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਮੰਗ-ਪੱਤਰ ਲਿਆ ਤੇ ਵਿਸ਼ਵਾਸ ਦਿੱਤਾ ਕਿ ਬਿਜਲੀ ਸਪਲਾਈ 8 ਘੰਟੇ ਨਿਰਵਿਘਨ ਦਿੱਤੀ ਜਾਵੇਗੀ, ਇਸ ਤੋਂ ਬਾਅਦ ਧਰਨਾ ਸਮਾਪਤ ਕੀਤਾ। ਸਟੇਜ ਸਕੱਤਰ ਦੀ ਸੇਵਾ ਤਰਸੇਮ ਸਿੰਘ ਬੈਂਸ ਕਿਰਤੀ ਕਿਸਾਨ ਯੂਨੀਅਨ ਨੇ ਬਾਖੂਬੀ ਨਿਭਾਈ। ਇਸ ਸਮੇਂ ਵੱਖ-ਵੱਖ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਹੋਏ, ਜਿਨ੍ਹਾਂ ਵਿਚ ਕਸ਼ਮੀਰ ਸਿੰਘ ਮੱਲਪੁਰ ਅੜਕਾਂ, ਸੁਰਿੰਦਰ ਸਿੰਘ ਮਹਿਰਮਪੁਰ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਔੜ, ਗੁਰਦੇਵ ਸਿੰਘ ਚੌਹੜ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਬੰਗਾ, ਜਸਵੀਰ ਸਿੰਘ ਸਕੱਤਰ ਇਲਾਕਾ ਕਮੇਟੀ ਬੰਗਾ, ਰਾਮਜੀ ਦਾਸ ਸਨਾਵਾ, ਕੁਲਦੀਪ ਸਿੰਘ ਪੱਲੀ-ਉੱਚੀ, ਅਵਤਾਰ ਸਿੰਘ ਉਰਾਪੜ੍ਹ, ਸੋਹਣ ਸਿੰਘ ਅਟਵਾਲ, ਪਰਮਜੀਤ ਸਿੰਘ ਚਾਹਲ, ਕੁਲਵਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਸਿਆਸੀ ਮਾਹੌਲ ਵਿਗੜਿਆ, ਨਸ਼ਿਆਂ ਤੇ ਗੈਂਗਸਟਰਵਾਦ ਨੇ ਚਿੰਤਾ ਵਧਾਈ-ਮਾੜ੍ਹੀਮੇਘਾ ਅਗਲੀ ਖ਼ਬਰ ਬਸਨਪਾਲ ਗੋਤ ਦੇ ਜਠੇਰਿਆਂ ਦਾ ਮੇਲਾ 27 ਨੂੰ
Ad Position 24