14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਦਾ ਸਿਆਸੀ ਮਾਹੌਲ ਵਿਗੜਿਆ, ਨਸ਼ਿਆਂ ਤੇ ਗੈਂਗਸਟਰਵਾਦ ਨੇ ਚਿੰਤਾ ਵਧਾਈ-ਮਾੜ੍ਹੀਮੇਘਾ

ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਸ਼ਹੀਦਾਂ ਦੀ ਧਰਤੀ ਦੌਲਤਪੁਰ ਵਿਖੇ ਸ਼ਹੀਦ ਬੱਬਰ ਕਰਮ ਸਿੰਘ ਐਡੀਟਰ, ਸ਼ਹੀਦ ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਬਿਸ਼ਨ ਸਿੰਘ ਮਾਂਗਟ ਤੇ ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਕਾਨਫਰੰਸ ਕਰਵਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀ.

Ad Position 21
repet_subhas-goyals [Copy P29]
ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਬੁਲਾਰੇ। 15-09-2026
ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਬੱਬਰ ਸ਼ਹੀਦਾਂ ਦੀ ਧਰਤੀ ਦੌਲਤਪੁਰ ਵਿਖੇ ਸ਼ਹੀਦ ਬੱਬਰ ਕਰਮ ਸਿੰਘ ਐਡੀਟਰ, ਸ਼ਹੀਦ ਬੱਬਰ ਉਦੈ ਸਿੰਘ ਰਾਮਗੜ੍ਹ ਝੁੰਗੀਆਂ, ਬੱਬਰ ਬਿਸ਼ਨ ਸਿੰਘ ਮਾਂਗਟ ਤੇ ਬੱਬਰ ਮਹਿੰਦਰ ਸਿੰਘ ਪੰਡੋਰੀ ਗੰਗਾ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਕਾਨਫਰੰਸ ਕਰਵਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. (ਐੱਮ.) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਬੱਬਰ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਪ੍ਰਾਪਤ ਆਜ਼ਾਦੀ ਨੂੰ ਮਿਹਨਤਕਸ਼ ਲੋਕਾਂ ਦੇ ਸੁਪਨਿਆਂ ਦੀ ਆਜ਼ਾਦੀ ਬਣਾਉਣ ਲਈ ਸੰਘਰਸ਼ ਜਾਰੀ ਰੱਖਣ ਦੀ ਲੋੜ ਹੈ। ਸੇਖੋਂ ਨੇ ਕਿਹਾ ਕਿ ਅੱਜ ਸਰਕਾਰਾਂ ਵਲੋਂ ਮਿਹਨਤਕਸ਼ ਲੋਕਾਂ ਦੇ ਹੱਕਾਂ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਸੀ. ਪੀ. ਆਈ. ਦੇ ਸੂਬਾ ਸਕੱਤਰੇਤ ਮੈਂਬਰ ਪਿਰਥੀਪਾਲ ਸਿੰਘ ਮਾੜ੍ਹੀਮੇਘਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਰਾਜਨੀਤਕ ਮਾਹੌਲ ਠੀਕ ਨਹੀਂ ਚੱਲ ਰਿਹਾ। ਨਸ਼ਿਆਂ ਦਾ ਕਾਰੋਬਾਰ ਬੇ-ਰੋਕ-ਟੋਕ ਜਾਰੀ ਹੋਣ ਅਤੇ ਗੈਂਗਸਟਰਵਾਦ ਦੇ ਵਧ ਰਹੇ ਪ੍ਰਭਾਵ ਨੇ ਪੰਜਾਬ ਦੇ ਲੋਕਾਂ ਵਿਚ ਚਿੰਤਾ ਪੈਦਾ ਕੀਤੀ ਹੈ। ਕਾਨਫਰੰਸ ਨੂੰ ਸੂਬਾ ਕਮੇਟੀ ਮੈਂਬਰ ਰਾਮ ਸਿੰਘ ਨੂਰਪੁਰੀ, ਬਲਬੀਰ ਸਿੰਘ ਜਾਡਲਾ ਤੇ ਜਰਨੈਲ ਸਿੰਘ ਰਾਣੇਵਾਲ ਨੇ ਵੀ ਸੰਬੋਧਨ ਕੀਤਾ। ਢਾਡੀ ਜਸਦੀਪ ਸਿੰਘ ਨਾਗਰਾ ਨੇ ਸ਼ਹੀਦਾਂ ਦੀਆਂ ਵਾਰਾਂ ਪੇਸ਼ ਕਰਦਿਆਂ ਉਨ੍ਹਾਂ ਦੇ ਇਤਿਹਾਸ ਤੇ ਕੁਰਬਾਨੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਕਾਮਰੇਡ ਸਰਜੀਵਨ ਸਿੰਘ, ਕਾਮਰੇਡ ਹੁਸ਼ਿਆਰ ਸਿੰਘ ਤੇ ਕਾਮਰੇਡ ਰਾਣਾ ਰਣਜੀਤ ਸਿੰਘ ਨੇ ਕਾਨਫਰੰਸ ਦੀ ਪ੍ਰਧਾਨਗੀ ਕੀਤੀ, ਜਦਕਿ ਜ਼ਿਲ੍ਹਾ ਸਕੱਤਰ ਕਾਮਰੇਡ ਚਰਨਜੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਪਰਵਾਜ਼ ਰੰਗਮੰਚ ਫਗਵਾੜਾ ਦੀ ਟੀਮ ਵਲੋਂ ਇਨਕਲਾਬੀ ਨਾਟਕ ਤੇ ਕੋਰੀਓਗ੍ਰਾਫੀ ਪੇਸ਼ ਕਰਕੇ ਦਰਸ਼ਕਾਂ ਨੂੰ ਇਤਿਹਾਸਕ ਅਤੇ ਸਮਾਜਿਕ ਮੁੱਦਿਆਂ ਨਾਲ ਜੋੜਿਆ। ਕਾਨਫਰੰਸ ਵਿਚ ਕਾਮਰੇਡ ਸੁਖਦੇਵ ਸਿੰਘ ਗਰਚਾ, ਨਿਰਮਲ ਸਿੰਘ ਜੁਲਾਹ ਮਾਜਰਾ, ਸ਼ਿੰਗਾਰਾ ਰਾਮ ਬੜਵਾ, ਪਾਲ ਚੰਦ ਭਾਨਮਾਜਰਾ, ਕਰਮਜੀਤ ਜਾਡਲਾ, ਪ੍ਰਧਾਨ ਹਰਭਜਨ ਸਿੰਘ, ਸਰਵਣ ਸਿੰਘ, ਨਰਿੰਦਰ ਸਿੰਘ, ਸਰਾਧੂ ਰਾਮ ਤਾਜੋਵਾਲ ਤੇ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਤੇ ਸਰੋਤੇ ਹਾਜ਼ਰ ਸਨ। ਅੰਤ ਵਿਚ ਚਰਨਜੀਤ ਸਿੰਘ ਦੌਲਤਪੁਰ ਵਲੋਂ ਐਨ. ਆਰ. ਆਈ. ਵੀਰਾਂ, ਨਗਰ ਨਿਵਾਸੀਆਂ ਤੇ ਪਹੁੰਚੇ ਸਰੋਤਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰੱਕੜਾਂ ਢਾਹਾ ਦਾ ਛਿੰਝ ਮੇਲਾ ਸ਼ਾਨੌ-ਸ਼ੋਕਤ ਨਾਲ ਸਮਾਪਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਵਿਰੁੱਧ ਦਿੱਤਾ ਧਰਨਾ
Ad Position 24