14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਨਵਾਂਸ਼ਹਿਰ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਨਾਲ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਨਵਾਂਸ਼ਹਿਰ, 14 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾ ਨਾਲ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦਿਆਂ ਸਮਾਗਮ ਨੂੰ ਸ਼ਰਧਾਪੂਰਵਕ, ਸ਼ਾਨਦਾਰ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ‘ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤ, ਬਿਜਲੀ, ਪਾਰਕਿੰਗ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਦਾ ਰਾਜ ਪੱਧਰੀ ਸਮਾਗਮ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਸਫਲਤਾਪੂਰਵਕ ਕਰਵਾਇਆ ਜਾ ਸਕੇ। ਇਸ ਮੌਕੇ ਰਮਨਜੀਤ ਸਿੰਘ, ਸਹਾਇਕ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਆਂ ਦਾ ਅਸ਼ੀਰਵਾਦ ਤੇ ਮਾਪਿਆਂ ਦੀ ਸੇਵਾ ਸਭ ਤੋਂ ਉਤਮ ਸੇਵਾ-ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਰੋਪੜ ਫਗਵਾੜਾ ਨੈਸ਼ਨਲ ਹਾਈਵੇ ’ਤੇ ਰੱਕੜਾਂ ਬੇਟ ਨਜ਼ਦੀਕ ਦੋ ਕਾਰਾਂ ਦੀ ਟੱਕਰ
Ad Position 24