14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ ਵਲੋਂ ਸੁਖਦੀਪ ਸਿੰਘ ਸ਼ੁਕਾਰ ਦਾ ਸਨਮਾਨ

ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਪਿੰਡ ਬੱਬਰ ਮਜਾਰਾ ਵਿਖੇ ਸੀਨੀਅਰ ਅਕਾਲੀ ਆਗੂ ਤੇ ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬੱਬਰ ਮਜਾਰਾ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਜਾਡਲਾ, 14 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਪਿੰਡ ਬੱਬਰ ਮਜਾਰਾ ਵਿਖੇ ਸੀਨੀਅਰ ਅਕਾਲੀ ਆਗੂ ਤੇ ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬੱਬਰ ਮਜਾਰਾ ਪਰਿਵਾਰ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਦਿਲਦਾਰ ਸਿੰਘ ਬੱਬਰ ਮਜਾਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਦੀਪ ਸਿੰਘ ਸ਼ੁਕਾਰ ਨੂੰ ਪੂਰਨ ਸਹਿਯੋਗ ਦੇਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਸਾਥ ਨਿਭਾਉਣ ਦਾ ਭਰੋਸਾ ਦਿੱਤਾ। ਸੁਖਦੀਪ ਸਿੰਘ ਸ਼ੁਕਾਰ ਨੇ ਚੇਅਰਮੈਨ ਦਿਲਦਾਰ ਸਿੰਘ ਬੱਬਰ ਮਜਾਰਾ ਤੇ ਸਮੁੱਚੇ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿਲਦਾਰ ਸਿੰਘ ਬੱਬਰ ਮਜਾਰਾ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਡਟ ਕੇ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਕ ਟਕਸਾਲੀ ਅਕਾਲੀ ਆਗੂ ਹਨ, ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਦੀ ਬਾਖੂਬੀ ਸੇਵਾ ਕੀਤੀ ਹੈ। ਇਸ ਮੌਕੇ ਦਿਨੇਸ਼ ਕੁਮਾਰ ਕਰੀਹਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਸਕੱਤਰ ਜਨਰਲ ਯੂਥ ਵਿੰਗ ਹਰਦੀਪ ਸਿੰਘ ਬੜਵਾ, ਬਲਵੀਰ ਕੌਰ ਛੋਕਰ ਸਾਬਕਾ ਡਾਇਰੈਕਟਰ ਸੈਂਟਰਲ ਕੋਆਪ੍ਰੇਟਿਵ ਬੈਂਕ, ਜਗਦੇਵ ਸਿੰਘ, ਮਨਜੀਤ ਸਿੰਘ ਕਾਲਾ, ਕੁਲਦੀਪ ਸਿੰਘ ਮਾਨ, ਜਸਵੀਰ ਸਿੰਘ ਪੰਚ, ਬਿੰਦੂ ਮਾਨ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦੌਰਾਨ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਚੱਲ ਰਿਹਾ ਜੰਗੀ ਪੱਧਰ ’ਤੇ ਅਗਲੀ ਖ਼ਬਰ ਗੁਰਜੀਤ ਸਿੰਘ ਜੀਤਾ ਯੂ. ਕੇ. ਵਲੋਂ ਦੋ ਗ੍ਰੰਥੀ ਸਿੰਘਾਂ ਨੂੰ ਬਿਜਲਈ ਸਕੂਟਰੀਆਂ ਭੇਟ
Ad Position 24