16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਵਾਂਸ਼ਹਿਰ ਵਿਖੇ 17 ਸਤੰਬਰ ਨੂੰ ਪਹੁੰਚੇਗਾ ਮੀਰੀ-ਪੀਰੀ ਖਾਲਸਾ ਮਾਰਚ -ਜਥੇਦਾਰ ਸ਼ੁਕਾਰ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੀਰੀ-ਪੀਰੀ ਦਿਵਸ ਦੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਛੇਵੇਂ ਪਾਤਸ਼ਾਹ ਤੋਂ ਲੈ ਕੇ ਦਸਵੇਂ ਪਾਤਸ਼ਾਹ ਤੱਕ ਗੁਰੂ ਸਾਹਿਬਾਨਾਂ ਦੇ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮਾਝੇ-ਮਾਲਵੇ ਦੀ ਧਰਤੀ ਤੋਂ ਹੁੰਦਾ ਹੋਇਆ 17 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਦੋ ਦਿਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਨ ਲਈ ਅਤੇ ਮੀਰੀ - ਪੀਰੀ ਦੇ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੜਾਅ ਕਰੇਗਾ। ਉਹਨਾਂ ਦੱਸਿਆ ਕਿ ਹਲਕਾ ਬਲਾਚੌਰ ਦੇ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਮੀਰੀ-ਪੀਰੀ ਮਾਰਚ 11 ਵਜੇ ਪਹੁੰਚੇਗਾ ਅਤੇ ਪਿੰਡ ਅਲਾਚੌਰ ਵਿਖੇ ਨਿਰਮਲ ਕੁਟੀਆ ਦੇ ਬਾਹਰ ਮੁਬਾਰਕਪੁਰ, ਮਹਿੰਦੀਪੁਰ ਦੇ ਨੇੜਲੇ ਪਿੰਡਾਂ ਦੀਆਂ ਸੰਗਤਾਂ 3 ਵਜੇ ਸ਼ਾਮ ਦਰਸ਼ਨ ਕਰਨਗੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੀਰੀ-ਪੀਰੀ ਦਿਵਸ ਦੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਛੇਵੇਂ ਪਾਤਸ਼ਾਹ ਤੋਂ ਲੈ ਕੇ ਦਸਵੇਂ ਪਾਤਸ਼ਾਹ ਤੱਕ ਗੁਰੂ ਸਾਹਿਬਾਨਾਂ ਦੇ ਸ਼ਾਸਤਰਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮਾਝੇ-ਮਾਲਵੇ ਦੀ ਧਰਤੀ ਤੋਂ ਹੁੰਦਾ ਹੋਇਆ 17 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਦੋ ਦਿਨ ਸ਼ਹੀਦ ਭਗਤ ਸਿੰਘ ਨਗਰ ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਨ ਲਈ ਅਤੇ ਮੀਰੀ - ਪੀਰੀ ਦੇ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੜਾਅ ਕਰੇਗਾ। ਉਹਨਾਂ ਦੱਸਿਆ ਕਿ ਹਲਕਾ ਬਲਾਚੌਰ ਦੇ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਮੀਰੀ-ਪੀਰੀ ਮਾਰਚ 11 ਵਜੇ ਪਹੁੰਚੇਗਾ ਅਤੇ ਪਿੰਡ ਅਲਾਚੌਰ ਵਿਖੇ ਨਿਰਮਲ ਕੁਟੀਆ ਦੇ ਬਾਹਰ ਮੁਬਾਰਕਪੁਰ, ਮਹਿੰਦੀਪੁਰ ਦੇ ਨੇੜਲੇ ਪਿੰਡਾਂ ਦੀਆਂ ਸੰਗਤਾਂ 3 ਵਜੇ ਸ਼ਾਮ ਦਰਸ਼ਨ ਕਰਨਗੀਆਂ। ਉਸ ਤੋਂ ਬਾਅਦ ਨਵਾਂਸ਼ਹਿਰ ਦੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਅਤੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਪਹੁੰਚੇਗਾ। ਉਸ ਉਪਰੰਤ ਮਹਾਲੋ ਗੇਟ ਮੱਲਪੁਰ ਅੜਕਾਂ, ਕਾਹਮਾ, ਖਟਕੜ ਕਲਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚਰਨ ਕਮਲ ਸਾਹਿਬ ਬੰਗਾ ਵਿਖੇ ਪਹੁੰਚੇਗਾ। ਉਹਨਾਂ ਨਵਾਂਸ਼ਹਿਰ ਹਲਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਆਖਿਆ ਕਿ ਉਹ ਇਸ ਮਾਰਚ ‘ਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਹਰ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ -ਸੁਨੀਲ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਨਵੀਂ ਟੀਮ ਦਾ ਗਠਨ
Ad Position 24