16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਹਰ ਲਾਭਪਾਤਰੀ ਤੱਕ ਪਹੁੰਚਾਇਆ ਜਾਵੇ -ਸੁਨੀਲ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕਾਰਡ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਯਤਨਸ਼ੀਲ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕਾਰਡ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਯਤਨਸ਼ੀਲ ਹੈ। ਇਸ ਤਹਿਤ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਵਾਧੂ ਚਾਰਜ ਸੰਭਾਲ ਰਹੇ ਸੁਨੀਲ ਆਈ.ਏ.ਐੱਸ ਨੇ ਮੰਗਲਵਾਰ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 1,42,790 ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ। ਹੁਣ ਅਗਲੇ ਕੁੱਝ ਦਿਨਾਂ ਅੰਦਰ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ 78 ਵਿਸ਼ੇਸ਼ ਕੈਂਪ ਲਗਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡਣ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਲਈ ਵਿਸ਼ੇਸ਼ ਕੈਂਪਾਂ ਨੂੰ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਕੈਂਪਾਂ ਦੀ ਸਮੁੱਚੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇ ਅਤੇ ਨਿਰਧਾਰਤ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ, ਸਿਹਤ ਮਿੱਤਰਾਂ ਅਤੇ ਹੋਰ ਫੀਲਡ ਸਟਾਫ਼ ਨੂੰ ਲਾਭਪਾਤਰੀਆਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਉਨ੍ਹਾਂ ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕਰ ਲਈ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਕਾਰਡ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ ਅਤੇ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਆਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਯੋਗ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ।
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ ਗੁਲਾਮੀ ਸ਼ਾਹ ਦਾ ਤਿੰਨ ਦਿਨਾ ਸਾਲਾਨਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ 17 ਸਤੰਬਰ ਨੂੰ ਪਹੁੰਚੇਗਾ ਮੀਰੀ-ਪੀਰੀ ਖਾਲਸਾ ਮਾਰਚ -ਜਥੇਦਾਰ ਸ਼ੁਕਾਰ
Ad Position 24