16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੰਗਾ ਬਲਾਕ ਦੀਆਂ ਖੇਡਾਂ ਦੇ ਆਖਰੀ ਦਿਨ ਕੁਲਜੀਤ ਸਰਹਾਲ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

ਬੰਗਾ, 15 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬੰਗਾ ਬਲਾਕ ਦੀਆਂ ਬਲਾਕ ਪੱਧਰੀ ਖੇਡਾਂ ਦੇ ਆਖਰੀ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਬੰਗਾ, 15 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬੰਗਾ ਬਲਾਕ ਦੀਆਂ ਬਲਾਕ ਪੱਧਰੀ ਖੇਡਾਂ ਦੇ ਆਖਰੀ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੰਗਾ ਬਲਾਕ ਵਿਖੇ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਪੰਜਾਬ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਸਰਹਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਕਾਰਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਐਸ.ਐਨ ਕਾਲਜ ਦੀ ਪ੍ਰਿੰਸੀਪਲ ਇੰਦੂ ਰੱਤੀ ਨੇ ਖਿਡਾਰੀਆਂ ਨਾਲ ਸ਼ਿਰਕਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਖੇਡ ਮੁਕਾਬਲਿਆਂ ਦੇ ਸਫਲ ਅਤੇ ਸੁਚਾਰੂ ਪ੍ਰਬੰਧ ਲਈ ਪ੍ਰਬੰਧਕਾਂ, ਕੋਚਾਂ, ਰੈਫਰੀ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਸਾਗਰ ਅਰੋੜਾ ਐਮ.ਸੀ, ਕੁਲਵੀਰ ਸਿੰਘ ਪਾਬਲਾ, ਬਲਿਹਾਰ ਸਿੰਘ ਮਾਨ, ਪਲਵਿੰਦਰ ਸਿੰਘ ਮਾਨ, ਗੌਰਵ ਬੰਗਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹੈਬਤ ਪਿੰਡੀ ਵਿਖੇ ਅਸ਼ੋਕ ਚੱਕਰ ਜੇਤੂ ਫਾਇਰਮੈਨ ਚਮਨ ਲਾਲ ਦਾ ਬਲੀਦਾਨ ਦਿਵਸ ਮਨਾਇਆ ਅਗਲੀ ਖ਼ਬਰ ਨਵਾਂਸ਼ਹਿਰ ਦੇ ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਨੂੰ ਦਿੱਤਾ ਮੰਗ ਪੱਤਰ
Ad Position 24