ਚੱਕ ਰਾਮੂੰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਬਹਿਰਾਮ, 15 ਸਤੰਬਰ (ਸਰਬਜੀਤ ਸਿੰਘ ਰਾਣਾ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ. ਆਰ.
ਬਹਿਰਾਮ, 15 ਸਤੰਬਰ (ਸਰਬਜੀਤ ਸਿੰਘ ਰਾਣਾ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਚੱਕ ਰਾਮੂੰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਦਲਜੀਤ ਸਿੰਘ ਆਨੰਦ ਲੁਧਿਆਣਾ ਵਾਲੇ ਦੇ ਜਥੇ ਵਲੋਂ ਗੁਰੂ ਜਸ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਕੱਤਰ ਅਮਰਜੀਤ ਸਿੰਘ ਚਾਹਲ ਵਲੋਂ ਸੰਗਤਾਂ ਨਾਲ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ‘ਤੇ ਮੁੱਖ ਗ੍ਰੰਥੀ ਭਾਈ ਜਗਜੀਤ ਸਿੰਘ, ਪਰਮਜੀਤ ਸਿੰਘ ਢੇਸੀ, ਅਮਰਜੀਤ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਸੁਖਚਰਨ ਸਿੰਘ ਜੌਹਲ, ਜਗਤਾਰ ਸਿੰਘ ਚਾਹਲ, ਸਰਬਜੀਤ ਸਿੰਘ ਰਾਣਾ, ਸੁਖਦੀਪ ਸਿੰਘ ਮੰਡੇਰ, ਪਰਮਜੀਤ ਸਿੰਘ ਮੰਡੇਰ, ਗੁਰਦੇਵ ਸਿੰਘ ਚਾਹਲ, ਮੇਜਰ ਸਿੰਘ ਚਾਹਲ, ਦਲਜੀਤ ਸਿੰਘ ਢੇਸੀ, ਸੁਖਦੇਵ ਸਿੰਘ, ਹਰਬੰਸ ਸਿੰਘ ਚਾਹਲ, ਕੁਲਵਰਨ ਸਿੰਘ, ਬਲਹਾਰ ਸਿੰਘ, ਬਲਵੀਰ ਰਾਮ ਆਦਿ ਸਮੂਹ ਸੰਗਤਾਂ ਹਾਜ਼ਰ ਸਨ।