ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋਗ -ਪੰਮਾ
ਬੰਗਾ, 15 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ‘ਤੇ ਤਸ਼ੱਦਦ ਜਾਂ ਧੱਕੇਸ਼ਾਹੀ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਨੇ ਗੱਲਬਾਤ ਕਰਦਿਆਂ ਕਹੀ।
ਬੰਗਾ, 15 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ‘ਤੇ ਤਸ਼ੱਦਦ ਜਾਂ ਧੱਕੇਸ਼ਾਹੀ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਨੇ ਗੱਲਬਾਤ ਕਰਦਿਆਂ ਕਹੀ। ਉਨਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਸਿਰਫ਼ ਨਸ਼ਿਆਂ ਸੰਬੰਧੀ ਹੀ ਦੱਸਿਆ ਸੀ ਪਰ ਉਸ ਉੱਪਰ ਏਨਾ ਤਸ਼ੱਦਦ ਕੀਤਾ ਕਿ ਉਸ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਤੇ ਸਰਕਾਰ ਤੋਂ ਜਵਾਬ ਮੰਗਣ ਦਾ ਹੱਕ ਹੈ। ਪੰਮੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜੇਕਰ ਨਸ਼ਿਆਂ ਦੀ ਸਮੱਸਿਆ ਸੰਬੰਧੀ ਸਵਾਲ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਵਾਲਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ।