15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਘਮੌਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ

ਬਲਾਚੌਰ, 15 ਸਤੰਬਰ (ਨਰੇਸ਼ ਧੌਲ)-ਨਵੇਂ ਸਥਾਪਿਤ ਕੀਤੇ ਗਏ ਗੁਰਦੁਆਰਾ ਸਾਹਿਬ ਪਿੰਡ ਘਮੌਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਾਈ ਘਨ੍ਹਈਆ ਦਲ, ਗ੍ਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਤਿਕਾਰ ਸਹਿਤ ਪਾਏ ਗਏ।

Ad Position 21
repet_subhas-goyals [Copy P29]
ਘਮੌਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪ੍ਰੋਗਰਾਮ ਪੇਸ਼ ਕਰਦਾ ਹੋਇਆ ਢਾਡੀ ਜਥਾ। ਤਸਵੀਰ : ਨਰੇਸ਼ ਧੌਲ 16-09-2026
ਬਲਾਚੌਰ, 15 ਸਤੰਬਰ (ਨਰੇਸ਼ ਧੌਲ)-ਨਵੇਂ ਸਥਾਪਿਤ ਕੀਤੇ ਗਏ ਗੁਰਦੁਆਰਾ ਸਾਹਿਬ ਪਿੰਡ ਘਮੌਰ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਭਾਈ ਘਨ੍ਹਈਆ ਦਲ, ਗ੍ਰਾਮ ਪੰਚਾਇਤ, ਸਮੂਹ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਤਿਕਾਰ ਸਹਿਤ ਪਾਏ ਗਏ। ਸਮਾਗਮ ਦੌਰਾਨ ਭਾਈ ਮਹਿਤਾਬ ਸਿੰਘ ਠੇਰੀ ਸਾਹਿਬ ਵਾਲੇ, ਗਿਆਨੀ ਸੋਹਣ ਸਿੰਘ ਸੇਵਕ ਜਗਤਪੁਰ ਵਾਲੇ, ਢਾਡੀ ਮਨਜੋਤ ਸਿੰਘ ਆਜ਼ਾਦ ਸਿੰਬਲ ਮਜਾਰਾ ਵਾਲੇ, ਢਾਡੀ ਜਥਾ ਭਾਈ ਨਰਿੰਦਰ ਸਿੰਘ ਬਾਜ, ਕੀਰਤਨੀ ਜਥਾ ਭਾਈ ਸੁਖਦੇਵ ਸਿੰਘ ਨੰਗਲ ਵਾਲੇ, ਕੀਰਤਨੀ ਜਥਾ ਭਾਈ ਰਜਿੰਦਰ ਸਿੰਘ, ਗਿਆਨੀ ਹਰਭਜਨ ਸਿੰਘ ਸੋਤਲਾਂ ਵਾਲੇ, ਢਾਡੀ ਦਲੇਰ ਕੌਰ ਖਾਲਸਾ, ਭਾਈ ਜੁਝਾਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਕਵੀਸ਼ਰ ਜਥਾ ਭਾਈ ਗੁਰਜੰਟ ਸਿੰਘ ਬੈਂਕਾ ਅਤੇ ਸਾਥੀ, ਹੁਕਮਨਾਮਾ ਸਾਹਿਬ ਦੀ ਕਥਾ ਬਾਬਾ ਨਛੱਤਰ ਸਿੰਘ ਅਲਾਚੌਰ ਵਾਲੇ ਆਦਿ ਸ਼ਖਸ਼ੀਅਤਾਂ ਵੱਲੋਂ ਵੱਖ-ਵੱਖ ਸਮੇਂ ਦੌਰਾਨ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਬਹੁਤ ਗਿਣਤੀ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਪ੍ਰਬੰਧਕਾਂ ਵੱਲੋਂ ਸਹਿਯੋਗੀਆਂ ਅਤੇ ਪਤਵੰਤਿਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਬਲਵੀਰ ਸਿੰਘ ਘਮੌਰ, ਭਾਈ ਤੇਜਪਾਲ ਸਿੰਘ, ਭਾਈ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਹੁੰਦਲ, ਜਸਬੀਰ ਸਿੰਘ, ਮਨਜਿੰਦਰ ਸਿੰਘ ਹੁੰਦਲ, ਕੁਲਵਿੰਦਰ ਸਿੰਘ ਅਜੀਮਲ, ਭਾਈ ਘਨ੍ਹਈਆ ਦਲ ਜਾਡਲਾ ਨੌਜਵਾਨ ਸਭਾ ਪਿੰਡ ਘਮੌਰ ਅਤੇ ਬਹੁ ਗਿਣਤੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਾਪੁਰ ਤੋਂ ਮਹਿੰਦਪੁਰ ਤੱਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋਗ -ਪੰਮਾ
Ad Position 24