15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੌਲਗੜ੍ਹ ਵਿਖੇ ਸਾਲਾਨਾ ਛਿੰਝ ਮੇਲਾ 19 ਨੂੰ

ਜਾਡਲਾ, 15 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਕੌਲਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਛਿੰਝ ਮੇਲਾ 19 ਸਤੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਨੈਬੀ ਨੇ ਦੱਸਿਆ ਕਿ ਛਿੰਝ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਜਾਡਲਾ, 15 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਪਿੰਡ ਕੌਲਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਛਿੰਝ ਮੇਲਾ 19 ਸਤੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਨੈਬੀ ਨੇ ਦੱਸਿਆ ਕਿ ਛਿੰਝ ਮੇਲੇ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੇ ਅਖਾੜੇ ਵਿੱਚ ਉੱਚ ਕੋਟੀ ਦੇ ਨਾਮਵਰ ਪਹਿਲਵਾਨ ਹਿੱਸਾ ਲੈਣਗੇ ਅਤੇ ਦਰਸ਼ਕਾਂ ਨੂੰ ਰੋਮਾਂਚਕ ਕੁਸ਼ਤੀਆਂ ਦੇਖਣ ਨੂੰ ਮਿਲਣਗੀਆਂ। ਪਹਿਲਵਾਨਾਂ ਦੀ ਹੌਸਲਾ-ਅਫਜ਼ਾਈ ਲਈ ਪ੍ਰਬੰਧਕਾਂ ਵੱਲੋਂ ਬੁਲਟ ਮੋਟਰਸਾਈਕਲ, ਸਪਲੈਂਡਰ ਮੋਟਰਸਾਈਕਲ, ਸੋਨੇ ਦੀਆਂ ਮੁੰਦਰੀਆਂ ਅਤੇ ਹੋਰ ਨਕਦ ਇਨਾਮ ਰੱਖੇ ਗਏ ਹਨ। ਗੁਰਵਿੰਦਰ ਸਿੰਘ ਨੈਬੀ ਨੇ ਸਪੱਸ਼ਟ ਕੀਤਾ ਕਿ ਅਖਾੜੇ ਵਿੱਚ ਸਿਰਫ਼ ਪ੍ਰਬੰਧਕਾਂ ਵੱਲੋਂ ਸੱਦੇ ਗਏ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਇਲਾਕਾ ਵਾਸੀਆਂ ਅਤੇ ਖੇਡ ਪ੍ਰੇਮੀਆਂ ਨੂੰ 19 ਸਤੰਬਰ ਨੂੰ ਕੌਲਗੜ੍ਹ ਵਿਖੇ ਪਹੁੰਚ ਕੇ ਪਹਿਲਵਾਨਾਂ ਦੀ ਹੌਸਲਾ-ਅਫਜ਼ਾਈ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮੇ ਅੱਜ ਪਟਿਆਲਾ ਹੈੱਡ ਆਫਿਸ ਦੇ ਤਿੰਨਾਂ ਗੇਟਾਂ ਨੂੰ ਘੇਰਨਗੇ -ਉਟਾਲਾਂ ਅਗਲੀ ਖ਼ਬਰ ਭਾਰਾਪੁਰ ਤੋਂ ਮਹਿੰਦਪੁਰ ਤੱਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ
Ad Position 24