ਧਾਰਮਿਕ ਪ੍ਰੀਖਿਆ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਰਾਹੋਂ, 15 ਸਤੰਬਰ (ਉਂਕਾਰ ਸਿੰਘ ਰਾਠੋਰ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ 25 ਅਕਤੂਬਰ 2025 ਨੂੰ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੀਖਿਆ ਵਿੱਚ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਰਾਹੋਂ, 15 ਸਤੰਬਰ (ਉਂਕਾਰ ਸਿੰਘ ਰਾਠੋਰ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਵਿਖੇ ਸਿੱਖ ਮਿਸ਼ਨਰੀ ਕਾਲਜ ਵੱਲੋਂ 25 ਅਕਤੂਬਰ 2025 ਨੂੰ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੀਖਿਆ ਵਿੱਚ ਵਧੀਆ ਅੰਕ ਹਾਸਲ ਕਰਕੇ ਪਾਸ ਹੋਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਸੇਵਾ ਸਿੰਘ ਅਤੇ ਗੁਰਮੁੱਖ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਫਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਵਿਰਸੇ ਅਤੇ ਗੁਰਬਾਣੀ ਨਾਲ ਵੀ ਜੁੜੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਸਕੂਲ ਦੇ ਐਮ.ਡੀ. ਜਗੀਰ ਸਿੰਘ ਨੂੰ ਵੀ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਜਗੀਰ ਸਿੰਘ ਨੇ ਵਿਦਿਆਰਥੀਆਂ ਨੂੰ ਧਰਮ ਨਾਲ ਜੁੜ ਕੇ ਪੜ੍ਹਾਈ ਵਿੱਚ ਮਿਹਨਤ ਕਰਨ ਅਤੇ ਆਪਣੇ ਜੀਵਨ ਨੂੰ ਚੰਗੇ ਸੰਸਕਾਰਾਂ ਨਾਲ ਸਵਾਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰਣਜੀਤ ਕੌਰ ਨੇ ਧਾਰਮਿਕ ਪ੍ਰੀਖਿਆ ਵਿੱਚ ਚੰਗੇ ਅੰਕ ਹਾਸਲ ਕਰਕੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਜਿਸ ਵਿੱਚ ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ ਮਾਨ, ਕੁਲਵਿੰਦਰ, ਰਮਨ, ਹਰਪ੍ਰੀਤ, ਰਜਨੀ, ਮਨੀਸ਼ਾ ਆਦਿ ਹਾਜ਼ਰ ਸਨ।