15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਰਾਹੋਂ-ਮੱਤੇਵਾੜਾ ਸੜਕ

ਔੜ, 15 ਸਤੰਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਰਾਹੋਂ-ਮੱਤੇਵਾੜਾ ਸੜਕ ਦੀ ਖਸਤਾ ਹਾਲਤ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀ ਹੈ। ਲਗਭਗ 15 ਕਿਲੋਮੀਟਰ ਲੰਬੀ ਇਹ ਸੜਕ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ, ਪਰ ਪਿਛਲੇ ਲੰਬੇ ਸਮੇਂ ਤੋਂ ਇਸ ’ਤੇ ਪ੍ਰੀਮਿਕਸ ਨਾ ਪੈਣ ਕਾਰਨ ਸੜਕ ਵੱਡੇ-ਵੱਡੇ ਖੱਡਿਆਂ ਵਿੱਚ ਤਬਦੀਲ ਹੋ ਚੁੱਕੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਔੜ, 15 ਸਤੰਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਰਾਹੋਂ-ਮੱਤੇਵਾੜਾ ਸੜਕ ਦੀ ਖਸਤਾ ਹਾਲਤ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀ ਹੈ। ਲਗਭਗ 15 ਕਿਲੋਮੀਟਰ ਲੰਬੀ ਇਹ ਸੜਕ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ, ਪਰ ਪਿਛਲੇ ਲੰਬੇ ਸਮੇਂ ਤੋਂ ਇਸ ’ਤੇ ਪ੍ਰੀਮਿਕਸ ਨਾ ਪੈਣ ਕਾਰਨ ਸੜਕ ਵੱਡੇ-ਵੱਡੇ ਖੱਡਿਆਂ ਵਿੱਚ ਤਬਦੀਲ ਹੋ ਚੁੱਕੀ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਦੌਰਾਨ ਅਕਾਲੀ-ਭਾਜਪਾ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਈ, ਪਰ ਕਿਸੇ ਸਰਕਾਰ ਨੇ ਇਸ ਮਹੱਤਵਪੂਰਨ ਸੜਕ ਦੀ ਸਾਰ ਨਹੀਂ ਲਈ। ਲੋਕਾਂ ਦਾ ਦੋਸ਼ ਹੈ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅਤੇ ਜ਼ਿਲ੍ਹਿਆਂ ਦੀ ਹੱਦ ਵਿੱਚ ਆਉਣ ਕਾਰਨ ਇਹ ਸੜਕ ਲੰਮੇ ਸਮੇਂ ਤੋਂ ਸਿਆਸੀ ਅਣਦੇਖੀ ਦਾ ਸ਼ਿਕਾਰ ਬਣੀ ਹੋਈ ਹੈ। ਰਾਹੋਂ ਤੋਂ ਸਤਲੁਜ ਦਰਿਆ ’ਤੇ ਬਣੇ ਪੁਲ ਤੱਕ ਜਾਣ ਵਾਲੀ ਇਸ ਸੜਕ ਨਾਲ ਕਾਹਲੋ, ਬਰਨਾਲਾ ਖੁਰਦ, ਦਰੀਆਪੁਰ, ਭਾਰਟਾ ਕਲਾਂ, ਭਾਰਟਾ ਖੁਰਦ, ਗੜ੍ਹੀ ਭਾਰਟੀ, ਵਜੀਦਪੁਰ, ਦੁਧਾਲਾ, ਸੈਦਪੁਰ, ਤਾਜਪੁਰ, ਖੋਜੇ, ਜੁਲਾਹ ਮਾਜਰਾ, ਖੜਕੂਵਾਲ, ਫਾਂਬੜਾ, ਬੇਗੋਵਾਲ ਅਤੇ ਬੁਰਜ ਟਹਿਲ ਦਾਸ ਸਮੇਤ ਕਈ ਪਿੰਡ ਜੁੜੇ ਹੋਏ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸੜਕ ਦੀ ਮੁਰੰਮਤ ਅਤੇ ਨਵ-ਨਿਰਮਾਣ ਲਈ ਕਈ ਵਾਰ ਸਰਕਾਰ ਅਤੇ ਸਬੰਧਤ ਵਿਭਾਗਾਂ ਕੋਲ ਗੁਹਾਰ ਲਗਾਈ ਜਾ ਚੁੱਕੀ ਹੈ, ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਸੜਕ ਵਿੱਚ ਪਏ ਡੂੰਘੇ ਖੱਡੇ ਰਾਹਗੀਰਾਂ ਲਈ ਵੱਡੀ ਮੁਸੀਬਤ ਬਣੇ ਹੋਏ ਹਨ। ਮੀਂਹ ਪੈਣ ਤੋਂ ਬਾਅਦ ਖੱਡਿਆਂ ਵਿੱਚ ਪਾਣੀ ਭਰ ਜਾਣ ਕਾਰਨ ਉਨ੍ਹਾਂ ਦੀ ਡੂੰਘਾਈ ਦਾ ਪਤਾ ਨਹੀਂ ਲੱਗਦਾ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਹੋਰ ਵੱਧ ਜਾਂਦਾ ਹੈ। ਇਲਾਕਾ ਵਾਸੀਆਂ ਅਨੁਸਾਰ ਕਈ ਰਾਹਗੀਰ ਇਨ੍ਹਾਂ ਖੱਡਿਆਂ ਕਾਰਨ ਹਾਦਸਿਆਂ ਦਾ ਸ਼ਿਕਾਰ ਹੋ ਕੇ ਜ਼ਖ਼ਮੀ ਵੀ ਹੋ ਚੁੱਕੇ ਹਨ। ਇਲਾਕੇ ਦੇ ਲੋਕਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਲੋਕ ਨਿਰਮਾਣ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਰਾਹੋਂ-ਮੱਤੇਵਾੜਾ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਵਧੀਆ ਮਿਆਰੀ ਮਟੀਰੀਅਲ ਨਾਲ ਨਵਾਂ ਪ੍ਰੀਮਿਕਸ ਪਾਇਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਸੜਕ ਦੇ ਸੁਧਾਰ ਨਾਲ ਨਾ ਸਿਰਫ਼ ਰੋਜ਼ਾਨਾ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਆਸ-ਪਾਸ ਦੇ ਪਿੰਡਾਂ ਦੇ ਲੋਕ ਰਾਹੋਂ ਅਤੇ ਲੁਧਿਆਣਾ ਵੱਲ ਆਉਣ-ਜਾਣ ਲਈ ਨਵੇਂ ਬਣੇ ਪੁਲ ਦਾ ਵੀ ਸੁਚੱਜਾ ਲਾਭ ਲੈ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਿੱਧ ਚਾਨੋ ਦੇ ਅਸਥਾਨ ਪਿੰਡ ਬਾਗੋਵਾਲ ਵਿਖੇ ਧਾਰਮਿਕ ਸਮਾਗਮ (ਸਾਲ) ਕਰਵਾਇਆ ਅਗਲੀ ਖ਼ਬਰ ਭਾਜਪਾ ਦ੍ਰਿੜ ਇਰਾਦੇ ਨਾਲ ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਵੱਢਣ ਲਈ ਤੱਤਪਰ -ਐਡਵੋਕੇਟ ਲੱਕੀ, ਜਸਵੰਤ ਵਰਿਆਮ
Ad Position 24