ਟੋਰੋਵਾਲ ਵਿਖੇ ਲੋਕ ਮਿਲਣੀ ਦੌਰਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਸੈਂਕੜੇ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ
ਪੋਜੇਵਾਲ ਸਰਾਂ, 15 ਸਤੰਬਰ (ਨਵਾਂਗਰਾਈ)-ਹਲਕਾ ਬਲਾਚੌਰ ਦੇ ਪਿੰਡ ਟੋਰੋਵਾਲ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਤੇ ਇਲਾਕੇ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਗੱਲਬਾਤ ਕੀਤੀ ਗਈ।
ਪੋਜੇਵਾਲ ਸਰਾਂ, 15 ਸਤੰਬਰ (ਨਵਾਂਗਰਾਈ)-ਹਲਕਾ ਬਲਾਚੌਰ ਦੇ ਪਿੰਡ ਟੋਰੋਵਾਲ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਗਏ ਤੇ ਇਲਾਕੇ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਗੱਲਬਾਤ ਕੀਤੀ ਗਈ। ਲੋਕਾਂ ਵਲੋਂ ਮਿਲੇ ਪਿਆਰ ਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਚੌਧਰੀ ਮੋਹਨ ਲਾਲ, ਪ੍ਰਿੰਸ ਗੋਰਸੀ, ਦਲਜੀਤ ਗੋਰਸੀ, ਵਿਜੇ ਬਜ਼ਾਰਹ, ਕਰਨਵੀਰ ਪੰਚ, ਅੰਕੁਸ਼ ਚੌਧਰੀ, ਗੁਰਨਾਮ ਧੀਮਾਨ, ਸ਼ਾਮ ਤੇ ਸੋਨੂ ਬਜਾੜ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਨਵੇਂ ਸਾਥੀਆਂ ਦਾ ਕਾਂਗਰਸ ਪਰਿਵਾਰ ਵਿਚ ਸਵਾਗਤ ਕਰਦਿਆਂ ਅਜੇ ਮੰਗੂਪੁਰ ਨੇ ਕਿਹਾ ਕਿ ਇਨ੍ਹਾਂ ਸਾਥੀਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਪਿੰਡ ਟੋਰੋਵਾਲ ਦੇ ਸਮੂਹ ਵਾਸੀਆਂ ਵਲੋਂ ਦਿੱਤੇ ਪਿਆਰ ਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਚੌਧਰੀ ਦਰਸ਼ਨ ਲਾਲ ਮੰਗਪੁਰ ਸਾਬਕਾ ਵਿਧਾਇਕ ਬਲਾਚੌਰ, ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਤਰਸੇਮ ਚੌਧਰੀ ਸਾਬਕਾ ਚੇਅਰਮੈਨ, ਕਿਰਨਦੀਪ ਕੌਰ ਚੇਅਰਮੈਨ ਬਲਾਕ ਸੰਮਤੀ ਸੜੋਆ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਚੌਧਰੀ ਰਾਮ ਸਰਪੰਚ ਛਛੇਵਾਲ, ਪ੍ਰੇਮ ਚੌਧਰੀ ਚੇਅਰਮੈਨ ਜਵਾਹਰ ਬਾਲ ਮੰਚ, ਜਤਿੰਦਰ ਦਿਆਲ ਪ੍ਰਧਾਨ ਕਿਸਾਨ ਸੈੱਲ, ਹੇਮੰਤ ਚੌਧਰੀ ਮੰਡਲ ਪ੍ਰਧਾਨ, ਸ਼ਾਮ ਚੌਧਰੀ ਮੰਡਲ ਪ੍ਰਧਾਨ, ਚਰਨਜੀਤ ਕੱਕ ਜ਼ੋਨ ਇੰਚਾਰਜ, ਕਾਕੂ ਚੌਧਰੀ ਜ਼ੋਨ ਇੰਚਾਰਜ, ਸੀਤਾਰਾਮ ਚੌਧਰੀ, ਬਲਬੀਰ ਬੀਰੀ ਭੋਲੇਵਾਲ ਯੂਥ ਆਗੂ, ਬਿੰਦਰ ਮਾਹੀਪੁਰ, ਪ੍ਰਦੀਪ ਕੁਮਾਰ ਸਰਪੰਚ ਮਾਹੀਪੁਰ, ਮੋਹਿੰਦਰ ਚੌਧਰੀ ਸੀਨੀਅਰ ਮੀਤ ਪ੍ਰਧਾਨ, ਰਾਮਪਾਲ ਸਾਬਕਾ ਸਰਪੰਚ ਮੰਗੂਪੁਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।