16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਿਵਲ ਸਰਜਨ ਦਫ਼ਤਰ ਵਿਖੇ ਕਮਿਊਨਟੀ ਹੈਲਥ ਅਫ਼ਸਰ ਰੋਸ ਪ੍ਰਦਰਸ਼ਨ ਕਰਦੇ ਹੋਏ। ਨਵਾਂਸ਼ਹਿਰ ‘ਚ ਆਪਣੀਆਂ ਮੰਗਾਂ ਸੰਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 16 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਪਣੀਆਂ ਲੰਬੇ ਸਮੇਂ ਤੋਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਨੂੰ ਸੌਂਪਿਆ ਗਿਆ। ਕਮਿਊਨਿਟੀ ਹੈਲਥ ਅਫ਼ਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਨਵਾਂਸ਼ਹਿਰ, 16 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਪਣੀਆਂ ਲੰਬੇ ਸਮੇਂ ਤੋਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਨੂੰ ਸੌਂਪਿਆ ਗਿਆ। ਕਮਿਊਨਿਟੀ ਹੈਲਥ ਅਫ਼ਸਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਦਿਲਜੀਤ ਕੁਮਾਰ ਨੇ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਕੋਈ ਠੋਸ ਅਤੇ ਲਿਖਤੀ ਹੱਲ ਨਹੀਂ ਕੀਤਾ ਗਿਆ। ਸਰਕਾਰ ਅਤੇ ਵਿਭਾਗ ਦੀ ਇਸ ਲਾਰੇਬਾਜ਼ੀ ਅਤੇ ਸਮਾਂ ਟਪਾਉਣ ਵਾਲੀ ਨੀਤੀ ਕਾਰਨ ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਵੱਲੋਂ ਮੰਗਾਂ ਦਾ ਤੁਰੰਤ ਅਤੇ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ 18 ਸਤੰਬਰ ਨੂੰ ਦਿੜ੍ਹਬਾ ਵਿਖੇ ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਧਰਨਾ ਅਤੇ ਰੈਲੀ ਕੀਤੀ ਜਾਵੇਗੀ। ਇਹ ਰੈਲੀ ਸਰਕਾਰ ਅਤੇ ਵਿਭਾਗ ਵੱਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਲਗਾਤਾਰ ਲਾਰੇਬਾਜ਼ੀ ਅਤੇ ਮੰਗਾਂ ਨੂੰ ਲਟਕਾਉਣ ਦੀ ਨੀਤੀ ਦੇ ਵਿਰੋਧ ਵਿੱਚ ਕੀਤੀ ਜਾਵੇਗੀ। ਸੀ.ਐਚ.ਓ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਾਰੀਆਂ ਮੰਗਾਂ ਦਾ ਤੁਰੰਤ, ਠੋਸ ਅਤੇ ਲਿਖਤੀ ਹੱਲ ਕੀਤਾ ਜਾਵੇ, ਤਾਂ ਜੋ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ।
Ad Position 22
No active advertisement
ਪਿਛਲੀ ਖ਼ਬਰ ਨਿੱਘੀ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਮੇਂ ਹਾਜ਼ਰ ਹੋਏ ਕਿਸਾਨ ਤੇ ਮਾਹਿਰ। ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਵਲੋ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਇਕੱਤਰਤਾ ਸਮੇਂ ਹਾਜ਼ਰ ਹੋਏ ਪਤਵੰਤੇ। ਨਵਾਂ...
Ad Position 24