16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਿੱਘੀ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਸਮੇਂ ਹਾਜ਼ਰ ਹੋਏ ਕਿਸਾਨ ਤੇ ਮਾਹਿਰ। ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਾਠਗੜ੍ਹ, 16 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)- ਪਿੰਡ ਨਿੱਘੀ ਖੁਰਦ ਵਿਖੇ ਭੂਮੀ ਅਤੇ ਜਲ ਰੱਖਿਆ ਵਿਭਾਗ ਬਲਾਚੌਰ ਵੱਲੋਂ ਪਸ਼ੂ ਪਾਲਣ ਵਿਭਾਗ ਬਲਾਚੌਰ ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਕੈਂਪ ਭੂਮੀ ਰੱਖਿਆ ਵਿਭਾਗ ਦੇ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 17-09-2026
ਕਾਠਗੜ੍ਹ, 16 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)- ਪਿੰਡ ਨਿੱਘੀ ਖੁਰਦ ਵਿਖੇ ਭੂਮੀ ਅਤੇ ਜਲ ਰੱਖਿਆ ਵਿਭਾਗ ਬਲਾਚੌਰ ਵੱਲੋਂ ਪਸ਼ੂ ਪਾਲਣ ਵਿਭਾਗ ਬਲਾਚੌਰ ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਕੈਂਪ ਭੂਮੀ ਰੱਖਿਆ ਵਿਭਾਗ ਦੇ ਐਸ.ਡੀ.ਓ. ਰਜਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਭੂਮੀ ਰੱਖਿਆ ਅਫਸਰ ਅਮਰਪ੍ਰੀਤ ਸਿੰਘ ਤੇ ਸਰਵੇਅਰ ਹਰਵਿੰਦਰ ਸਿੰਘ, ਬਲਵੀਰ ਸਿੰਘ ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਭੂਮੀ ਤੇ ਜਲ ਰੱਖਿਆ ਦੇ ਅਹਿਮ ਨੁਕਤਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਪਾਣੀ ਦੀ ਬੱਚਤ ਲਈ ਡਰਿਪ ਇਰੀਗੇਸ਼ਨ ਤੇ ਸਪ੍ਰਿੰਕਲਰ ਇਰੀਗੇਸ਼ਨ ਸਿਸਟਮ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਬਲਾਚੌਰ ਦੇ ਸੀਨੀਅਰ ਵੈਟਰਨਰੀ ਅਫਸਰ ਡਾ. ਪ੍ਰਵੀਨ ਅਗਰਵਾਲ ਵੱਲੋਂ ਪਸ਼ੂ ਪਾਲਕ ਕਿਸਾਨਾਂ ਨੂੰ ਪਸ਼ੂਆਂ ਦੇ ਥਣਾਂ ਦੇ ਰੋਗਾਂ ਤੇ ਰਿਪੀਟ ਬਰੀਡਿੰਗ ਦੀ ਸਮੱਸਿਆ ਬਾਰੇ ਡੂੰਘਾਈ ਨਾਲ ਜਾਣਕਾਰੀ ਦਿੱਤੀ ਗਈ। ਲੋਕਲ ਪਸ਼ੂ ਡਿਸਪੈਂਸਰੀ ਨਿੱਘੀ ਵਿਖੇ ਤਾਇਨਾਤ ਵੈਟਰਨਰੀ ਇੰਸਪੈਕਟਰ ਯੁਵਰਾਜ ਸਿੰਘ ਵੱਲੋਂ ਵੱਧ ਤੋਂ ਵੱਧ ਪਸ਼ੂ ਪਾਲਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਗਿਆ। ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਨਿੱਘੀ ਖੁਰਦ, ਪੰਚ ਸੁਰਜੀਤ ਸਿੰਘ, ਮਲਕੀਤ ਸਿੰਘ, ਨਾਇਬ ਤਹਿਸੀਲਦਾਰ ਮੇਲਾ ਰਾਮ, ਸੁਖਦੇਵ ਰਾਜ ਪੰਚ , ਬਨਾਰਸੀ ਦਾਸ, ਜਸਵੰਤ ਰਾਏ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਰਾਮ ਰਤਨ, ਰਾਜੀਵ ਕੁਮਾਰ ਮਾਸਟਰ, ਕਮਲਜੀਤ ਕੁਮਾਰ, ਪੱਪੂ ਚੇਚੀ, ਪਰਦੀਪ ਕੁਮਾਰ, ਸ਼੍ਰੀਰਾਮ, ਜਸਵਿੰਦਰ ਕੁਮਾਰ, ਹਰਬੰਸ ਲਾਲ ਚੇਚੀ, ਓਮ ਪ੍ਰਕਾਸ਼ ਚੇਚੀ ਸਣੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਵਨਿਊ ਪਟਵਾਰ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਸਰਜਨ ਦਫ਼ਤਰ ਵਿਖੇ ਕਮਿਊਨਟੀ ਹੈਲਥ ਅਫ਼ਸਰ ਰੋਸ ਪ੍ਰਦਰਸ਼ਨ ਕਰਦੇ ਹੋਏ। ਨਵਾਂਸ਼ਹਿਰ ‘ਚ ਆਪਣੀਆਂ ਮੰਗਾਂ ਸੰਬੰਧੀ ਕਮਿਊਨਿ...
Ad Position 24