18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਮਰਦੀਪ ਕਾਲਜ ਦੇ ਬੀ. ਏ. ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੰਦਪੁਰ, 17 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ.

Ad Position 21
No active advertisement
ਅਮਰਦੀਪ ਕਾਲਜ ਮੁਕੰਦਪੁਰ ਦੇ ਹੋਣਹਾਰ ਵਿਦਿਆਰਥੀ। 18-09-2026
ਮੁਕੰਦਪੁਰ, 17 ਸਤੰਬਰ (ਅਮਰੀਕ ਸਿੰਘ ਢੀਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸੰਬੰਧੀ ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਤਾਨੀਆ ਸਪੁੱਤਰੀ ਧਰਮਵੀਰ ਵਾਸੀ ਬੇਗੋਵਾਲ ਨੇ 75.6 ਫੀਸਦੀ ਪ੍ਰਾਪਤ ਕਰਕੇ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਦਿਆਰਥੀ ਸਚਿਨ ਸਪੁੱਤਰ ਸਤਨਾਮ ਰਾਮ ਵਾਸੀ ਛੋਕਰਾਂ ਨੇ 74.2 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਰੀਤੂ ਰਾਣੀ ਸਪੁੱਤਰੀ ਸਰਬਜੀਤ ਰਾਮ ਵਾਸੀ ਨਗਰ 73.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ ’ਚੋਂ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Ad Position 22
No active advertisement
ਪਿਛਲੀ ਖ਼ਬਰ ਬੱਸ ਅੱਡਾ ਬਹਿਰਾਮ ਵਿਖੇ ਬੱਸਾਂ ਨਾ ਰੁਕਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬਰਸੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਰਹਿਪਾ ਵਿਖੇ ਢਾਡੀ ਜਥਿਆਂ ਵਲੋਂ ਰਾਜਾ ਸਾਹਿਬ ਦਾ ਗੁਣਗਾਨ
Ad Position 24