18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਿਜਲੀ ਦੇ ਅਣਗਿਣਤ ਕੱਟਾਂ ਤੋਂ ਲੋਕ ਡਾਢੇ ਪ੍ਰੇਸ਼ਾਨ-ਅਮਰਜੀਤ ਸਿੰਘ

ਰੱਤੇਵਾਲ, 17 ਸਤੰਬਰ (ਅਸ਼ੋਕ ਕੁਮਾਰ ਲੀਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਏ. ਡੀ.

Ad Position 21
No active advertisement
ਅਜੀਤ ਡੈਸਕ 18-09-2026
ਰੱਤੇਵਾਲ, 17 ਸਤੰਬਰ (ਅਸ਼ੋਕ ਕੁਮਾਰ ਲੀਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਤਹਿਸੀਲ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਏ. ਡੀ. ਬੀ. ਬੇਲਾ ਤਾਜੋਵਾਲ ਨੇ ਸੂਬੇ ਵਿਚ ਹਰ ਰੋਜ਼ ਲੱਗ ਰਹੇ ਬਿਜਲੀ ਦੇ ਅਣਐਲਾਨੇ ਵਾਰ-ਵਾਰ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਬਿਜਲੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ, ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਪਾਵਰਕਾਮ ਵਲੋਂ ਵਾਰ-ਵਾਰ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਇਸ ਵੇਲੇ ਜ਼ਿਮੀਂਦਾਰਾਂ ਦੀ ਝੋਨੇ ਦੀ ਫਸਲ ਪੱਕਣ ਵਾਲੀ ਹੈ, ਜਿਸ ਨੂੰ ਇਸ ਵੇਲੇ ਪਾਣੀ ਦੀ ਸਖ਼ਤ ਜ਼ਰੂਰਤ ਹੈ ਇਸ ਲਈ ਕਿਸਾਨਾਂ ਲਈ ਨਿਰਵਿਘਨ ਤੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਸਪਲਾਈ ਬਹੁਤ ਜਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਬਾਰਕਪੁਰ ਵਿਖੇ ਸਵੈਇੱਛਤ ਖੂਨਦਾਨ ਕੈਂਪ 20 ਨੂੰ ਅਗਲੀ ਖ਼ਬਰ ਸਰਵਿਸ ਰੋਡ ‘ਤੇ ਦੌੜ ਲਗਾ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
Ad Position 24