18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖੇਤੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ’ਤੇ ਮਨਾਇਆ ਖੇਤ ਦਿਵਸ

ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬੰਗਾ ਵਲੋਂ ਪੰਜਾਬ ਸਰਕਾਰ ਦੀ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ, ਇਸ ਲੜੀ ਤਹਿਤ ਪਿੰਡ ਕਟਾਰੀਆਂ ਵਿਖੇ ਬਲਾਕ ਪੱਧਰੀ ਖੇਤ ਦਿਵਸ ਮਨਾਇਆ। ਜਿਸ ਵਿਚ ਡਾ.

Ad Position 21
No active advertisement
ਅਜੀਤ ਡੈਸਕ 18-09-2026
ਬੰਗਾ, 17 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬੰਗਾ ਵਲੋਂ ਪੰਜਾਬ ਸਰਕਾਰ ਦੀ ਕੁਦਰਤੀ ਸੋਮਿਆਂ ਦੀ ਸੰਭਾਲ ਲਈ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ, ਇਸ ਲੜੀ ਤਹਿਤ ਪਿੰਡ ਕਟਾਰੀਆਂ ਵਿਖੇ ਬਲਾਕ ਪੱਧਰੀ ਖੇਤ ਦਿਵਸ ਮਨਾਇਆ। ਜਿਸ ਵਿਚ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਮੁੱਖ ਮਹਿਮਾਨ ਵਲੋਂ ਸ਼ਾਮਿਲ ਹੋਏ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੁਦਰਤੀ ਸਾਧਨਾਂ ਦੀ ਸੰਭਾਲ ਲਈ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਚੋਣ ਨੂੰ ਤਰਜੀਹ ਦੇਣ ਨੂੰ ਕਿਹਾ ਤਾਂ ਕਿ ਜ਼ਮੀਨ ਹੇਠਲੇ ਵਡਮੁੱਲੇ ਪਾਣੀ ਦੀ ਬੱਚਤ ਹੋ ਸਕੇ। ਇਸ ਦੇ ਨਾਲ ਡਾ. ਲਛਮਣ ਦਾਸ ਬਲਾਕ ਖੇਤੀਬਾੜੀ ਅਫਸਰ ਬੰਗਾ ਨੇ ਸਾਉਣੀ ਦੀਆਂ ਫਸਲਾਂ ਤੇ ਕੀੜੇ-ਮਕੌੜੇ ਅਤੇ ਰੋਗਾਂ ਦੀ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਹਾੜੀ ਵਿਚ ਤੇਲ ਬੀਜ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਪੀ. ਏ. ਯੂ. ਵਲੋਂ ਕਣਕ, ਤੇਲ ਬੀਜ ਤੇ ਬਰਸੀਮ ਦੀਆਂ ਖੇਤੀਬੜੀ ਯੂਨੀਵਰਸਿਟੀ ਵਲੋਂ ਸਿਫਾਰੀਸ਼ ਕੀਤੀਆਂ ਨਵੀਆਂ ਕਿਸਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸੁਰਿੰਦਰ ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਤੇ ਪਰਾਲੀ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿਲ ਰਹੀ ਸਰਕਾਰੀ ਸਹਾਇਤਾ ਲੈਣ ਲਈ ਕਿਹਾ। ਇਸ ਮੌਕੇ ਡਾ. ਵਿਕਰਮ ਸਿੰਘ ਖੇਤੀਬਾੜੀ ਵਿਸਤਾਰ ਅਫਸਰ ਨੇ ਕਿਸਾਨਾਂ ਨੂੰ ਪੀ. ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤੇ ਐਗਰੀਸਟੈਕ ਦੀ ਆਈ. ਡੀ. ਦੀ ਮਹੱਤਤਾ ਬਾਰੇ ਦੱਸਿਆ। ਕੈਂਪ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 16 ਕਿਸਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਦੀਪ ਗੰਗੜ ਏ. ਟੀ. ਐਮ., ਸਤਨਾਮ ਸਿੰਘ ਬੇਲਦਾਰ, ਵਿਜੇ ਕੁਮਾਰ ਅਤੇ ਕਿਸਾਨ ਸੁਰਜੀਤ ਸਿੰਘ ਰਾਏ ਲੰਗੇਰੀ, ਉਂਕਾਰ ਸਿੰਘ ਸੰਧਵਾਂ, ਜੁਝਾਰ ਸਿੰਘ ਕਟਾਰੀਆਂ, ਭੁਪਿੰਦਰ ਸਿੰਘ ਸਾਬਕਾ ਸਰਪੰਚ ਕੰਗਰੌੜ, ਸੁਖਦੀਪ ਸਿੰਘ ਸਰਪੰਚ ਸੱਲ੍ਹ ਕਲਾਂ, ਗੁਰਦੀਪ ਸਿੰਘ, ਇੰਦਰਜੀਤ ਸਿੰਘ ਬਾਲੋਂ, ਸੁਰਜੀਤ ਸਿੰਘ ਝੰਡੇਰ ਕਲਾਂ, ਸ਼ਮਸ਼ੇਰ ਸਿੰਘ ਲਾਦੀਆਂ, ਜਸਕੰਵਰਦੀਪ ਸਿੰਘ ਬਾਲੋਂ, ਗੁਰਨਾਮ ਸਿੰਘ ਕਰਨਾਣਾ ਆਦਿ ਸ਼ਾਮਿਲ ਸਨ। ਇਸ ਮੌਕੇ ਜਥੇਦਾਰ ਸਵਰਨ ਸਿੰਘ ਲਾਦੀਆਂ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ-ਬਲਾਕੀਪੁਰ ਅਗਲੀ ਖ਼ਬਰ ਸਵ: ਚੌਧਰੀ ਓਮ ਪ੍ਰਕਾਸ਼ ਬਜਾੜ ਕਰੀਮਪੁਰ ਧਿਆਨੀ ਦੀ ਮੌਤ ’ਤੇ ਦੁੱਖ ਦਾ ਪ੍ਰਗਟ
Ad Position 24