18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਵੇਕ ਵਿਕਾਸ ਲਹਿਰ ਵਲੋਂ ਲਾਇਬ੍ਰੇਰੀ ਲਈ ਕਿਤਾਬਾਂ ਭੇਟ

ਬੰਗਾ, 17 ਸਤੰਬਰ (ਧਰਮਵੀਰ ਪਾਲ)-ਵਿਵੇਕ ਵਿਕਾਸ ਲਹਿਰ ਪੰਜਾਬ ਮੁੱਖ ਦਫ਼ਤਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਿਤਾਬਾਂ ਰਾਹੀਂ ਗਿਆਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਲਗਪਗ ਦੋ ਦਰਜਨ ਸਮਾਗਮਾਂ ਦੌਰਾਨ ਹੁਣ ਤੱਕ ਸਵਾ ਲੱਖ ਰੁਪਏ ਤੋਂ ਵੱਧ ਦੇ ਮੁੱਲ ਦੀਆਂ ਕਿਤਾਬਾਂ ਪਾਠਕਾਂ ਤੱਕ ਪਹੁੰਚਾਉਣ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਡਾ.

Ad Position 21
No active advertisement
ਅਜੀਤ ਡੈਸਕ 18-09-2026
ਬੰਗਾ, 17 ਸਤੰਬਰ (ਧਰਮਵੀਰ ਪਾਲ)-ਵਿਵੇਕ ਵਿਕਾਸ ਲਹਿਰ ਪੰਜਾਬ ਮੁੱਖ ਦਫ਼ਤਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਿਤਾਬਾਂ ਰਾਹੀਂ ਗਿਆਨ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਲਗਪਗ ਦੋ ਦਰਜਨ ਸਮਾਗਮਾਂ ਦੌਰਾਨ ਹੁਣ ਤੱਕ ਸਵਾ ਲੱਖ ਰੁਪਏ ਤੋਂ ਵੱਧ ਦੇ ਮੁੱਲ ਦੀਆਂ ਕਿਤਾਬਾਂ ਪਾਠਕਾਂ ਤੱਕ ਪਹੁੰਚਾਉਣ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਡਾ. ਬੀ. ਆਰ. ਅੰਬੇਡਕਰ ਸਪੋਰਟਸ ਤੇ ਵੈਲਫ਼ੇਅਰ ਕਲੱਬ ਲੰਗੇਰੀ (ਰਜਿ.) ਵਲੋਂ ਪਿੰਡ ਵਿਚ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਗਈ। ਇਸ ਲਾਇਬ੍ਰੇਰੀ ਵਾਸਤੇ ਵੱਖ-ਵੱਖ ਲੇਖਕਾਂ ਦੀਆਂ ਪੰਜਾਹ ਕਿਤਾਬਾਂ ਵਿਵੇਕ ਵਿਕਾਸ ਲਹਿਰ ਪੰਜਾਬ ਵਲੋਂ ਭੇਟ ਕੀਤੀਆਂ ਗਈਆਂ ਹਨ। ਇਹ ਕਿਤਾਬਾਂ ਕਵਿਤਾ, ਕਹਾਣੀ, ਵਾਰਤਕ, ਲੇਖ, ਨਾਵਲ ਤੇ ਇਤਿਹਾਸ ਨਾਲ ਸੰਬੰਧਤ ਹਨ। ਇਸ ਮੌਕੇ ਇੰਜੀ. ਜਸਵੀਰ ਸਿੰਘ ਮੋਰੋਂ ਨੇ ਕਿਹਾ ਕਿ ਸਕੂਲ ਦੀ ਪੜ੍ਹਾਈ ਨੂੰ ਅੰਕੜ੍ਹਿਆਂ ਦੀ ਖੇਡ ਬਣਾ ਦਿੱਤਾ ਹੈ। ਪੜ੍ਹਾਈ ਤੋਂ ਸਿੱਖਿਆ ਨਾ ਲੈਣ ਦਾ ਨਤੀਜਾ ਇਹ ਨਿਕਲਦਾ ਹੈ ਕਿ ਅਸੀਂ ਜੀਵਨ ਵਿਚ ਭਟਕਣ ਦਾ ਸ਼ਿਕਾਰ ਹੋ ਜਾਂਦੇ ਹਾਂ ਪੜ੍ਹਾਈ ਦਾ ਉਦੇਸ਼ ਸਿਆਣੇ ਹੋਣਾ ਨਹੀਂ, ਸਿਰਫ਼ ਨੌਕਰੀ ਪ੍ਰਾਪਤ ਕਰਨਾ ਹੀ ਸਮਝਿਆ ਤੇ ਸਮਝਾਇਆ ਜਾਂਦਾ ਹੈ। ਇਸ ਵਿਚਾਰ ਨੂੰ ਬਦਲਣਾ ਜ਼ਰੂਰੀ ਹੈ। ਵਿਗਿਆਨ ਦੇ ਯੁੱਗ, ਏ. ਆਈ. ਦੇ ਜ਼ਮਾਨੇ ਵਿਚ ਕਿਸੇ ਤਰ੍ਹਾਂ ਦਾ ਸ਼ੰਕਾ ਮਨ ਵਿਚ ਨਹੀਂ ਰੱਖਣਾ ਚਾਹੀਦਾ ਨਵਾਂ ਸਿੱਖਣ ਲਈ ਸਵਾਲ ਕਰਨ ਦੀ ਆਦਤ ਪਾ ਲੈਣੀ ਚਾਹੀਦੀ ਹੈ। ਇਸ ਮੌਕੇ ਲੇਖਕ ਸ਼ਿੰਗਾਰਾ ਲੰਗੇਰੀ ਵਲੋਂ ਪੁਸਤਕ ਸੱਭਿਆਚਾਰ ਪੈਦਾ ਕਰਨ ਵਾਸਤੇ ਪਾਠਕਾਂ ਤੱਕ ਮੁਫ਼ਤ ਕਿਤਾਬਾਂ ਪਹੁੰਚਾਉਣ ਵਾਲੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਲਾਇਬ੍ਰੇਰੀ ਲਈ ਕਿਤਾਬਾਂ ਭੇਟ ਕਰਨ ਲਈ ਲਹਿਰ ਦੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਡਾ. ਹਰੀ ਬਿਲਾਸ ਹੀਉਂ, ਸਰਬਜੀਤ ਕੌਰ ਪੰਚ, ਜਸਵੀਰ ਕੌਰ, ਪ੍ਰਧਾਨ ਗੁਰਦਿਆਲ ਸਿੰਘ, ਸੁਖਵਿੰਦਰ ਲੰਗੇਰੀ, ਸਤਨਾਮ, ਜੋਗਾ, ਸੁਖਜਿੰਦਰ ਸਿੰਘ, ਨੰਬਰਦਾਰ ਚੈਨ, ਜਸਵੀਰ ਲੰਗੇਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫਾਈ ਪਖਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ-ਬਲਾਕੀਪੁਰ
Ad Position 24