18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਫਾਈ ਪਖਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਾਡਲਾ, 17 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਸਫਾਈ ਪਖਵਾੜੇ ਤਹਿਤ ਪਿਛਲੇ ਕਈ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਤਹਿਤ ਸਕੂਲ ਕੈਂਪਸ, ਜਮਾਤ ਦੇ ਕਮਰੇ, ਲਾਇਬ੍ਰੇਰੀ ਤੇ ਹੋਰ ਸਥਾਨਾਂ ਦੀ ਸਫਾਈ ਵਿਚ ਇਮਾਨਦਾਰੀ ਤੇ ਉਤਸ਼ਾਹ ਨਾਲ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਸਫਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਲਗਾਤਾਰ ਨਿਭਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਜਾਡਲਾ, 17 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਵਿਖੇ ਸਫਾਈ ਪਖਵਾੜੇ ਤਹਿਤ ਪਿਛਲੇ ਕਈ ਦਿਨਾਂ ਤੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਤਹਿਤ ਸਕੂਲ ਕੈਂਪਸ, ਜਮਾਤ ਦੇ ਕਮਰੇ, ਲਾਇਬ੍ਰੇਰੀ ਤੇ ਹੋਰ ਸਥਾਨਾਂ ਦੀ ਸਫਾਈ ਵਿਚ ਇਮਾਨਦਾਰੀ ਤੇ ਉਤਸ਼ਾਹ ਨਾਲ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਸਫਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਲਗਾਤਾਰ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅੰਗਰੇਜੀ ਅਧਿਆਪਕਾ ਕਿਰਨ ਬੰਗੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫਾਈ ਸਿਰਫ਼ ਕਿਸੇ ਇੱਕ ਮੁਹਿੰਮ ਜਾਂ ਕੁਝ ਦਿਨਾਂ ਤੱਕ ਸੀਮਤ ਰਹਿਣ ਵਾਲਾ ਕਾਰਜ ਨਹੀਂ, ਸਗੋਂ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ, ਘਰ ਤੇ ਆਲੇ-ਦੁਆਲੇ ਦੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਅਤੇ ਹੋਰਨਾਂ ਨੂੰ ਵੀ ਸਫਾਈ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਚੰਗੀਆਂ ਆਦਤਾਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਫਾਈ ਕਾਰਜਾਂ ਤੋਂ ਬਾਅਦ ਪੜ੍ਹਾਈ ਵੱਲ ਵੀ ਪੂਰੇ ਤਨ-ਮਨ ਨਾਲ ਤਵੱਜੋਂ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅੰਗਰੇਜ਼ੀ ਲੈਕਚਰਾਰ ਰਣਜੀਤ ਸਿੰਘ, ਮੈਥ ਅਧਿਆਪਕਾ ਕੁਲਵਿੰਦਰ ਕੌਰ, ਸਾਇੰਸ ਅਧਿਆਪਕਾ ਚੰਚਲ ਰਾਣੀ, ਸਪੈਸ਼ਲ ਐਜੂਕੇਟਰ ਰਾਜਿੰਦਰ ਕੌਰ ਅਤੇ ਹਿੰਦੀ ਅਧਿਆਪਕਾ ਨੀਲਮ ਸਮੇਤ ਸਕੂਲ ਸਟਾਫ਼ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਅਤੇ ਸਫਾਈ ਗਤੀਵਿਧੀਆਂ ਨੂੰ ਅੱਗੇ ਵੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੈਨ ਸਥਾਨਕ ਵਿਖੇ ਮਨਾਇਆ ਸੰਵਤਸਰੀ ਤਿਉਹਾਰ ਅਗਲੀ ਖ਼ਬਰ ਵਿਵੇਕ ਵਿਕਾਸ ਲਹਿਰ ਵਲੋਂ ਲਾਇਬ੍ਰੇਰੀ ਲਈ ਕਿਤਾਬਾਂ ਭੇਟ
Ad Position 24