18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬਾਗਬਾਨੀ ਵਿਭਾਗ ਪੰਜਾਬ ਵਲੋਂ ਸਰਦ ਰੁੱਤ ਦੀਆਂ ਬੀਜ ਕਿੱਟਾਂ 90 ਰੁਪਏ ਪ੍ਰਤੀ ਪੈਕਟ ਉਪਲਬਧ-ਡਾ. ਰਜੇਸ਼ ਕੁਮਾਰ

ਔੜ, 17 ਸਤੰਬਰ (ਗੁਰਨਾਮ ਸਿੰਘ ਸੈਣੀ)-ਬਾਗਬਾਨੀ ਵਿਭਾਗ ਪੰਜਾਬ ਵਲੋਂ ਸਰਦ ਰੁੱਤ ਦੌਰਾਨ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਤੇ ਕਿਸਾਨਾਂ ਤੇ ਘਰੇਲੂ ਬਾਗਬਾਨੀ ਕਰਨ ਵਾਲੇ ਲੋਕਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਵਿਭਾਗ ਵਲੋਂ ਤਿਆਰ ਕੀਤੀਆਂ ਸਰਦ ਰੁੱਤ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ ਪੰਜਾਬ ਦੇ ਸਾਰੇ ਬਲਾਕਾਂ ਵਿਚ ਸਰਕਾਰੀ ਰੇਟ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

Ad Position 21
No active advertisement
ਪ੍ਰਸਿੱਧ ਗਾਇਕ ਹਰਦੇਵ ਚਾਹਲ ਵਤਨ ਪਰਤੇ 18-09-2026
ਔੜ, 17 ਸਤੰਬਰ (ਗੁਰਨਾਮ ਸਿੰਘ ਸੈਣੀ)-ਬਾਗਬਾਨੀ ਵਿਭਾਗ ਪੰਜਾਬ ਵਲੋਂ ਸਰਦ ਰੁੱਤ ਦੌਰਾਨ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਤੇ ਕਿਸਾਨਾਂ ਤੇ ਘਰੇਲੂ ਬਾਗਬਾਨੀ ਕਰਨ ਵਾਲੇ ਲੋਕਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਵਿਭਾਗ ਵਲੋਂ ਤਿਆਰ ਕੀਤੀਆਂ ਸਰਦ ਰੁੱਤ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ ਪੰਜਾਬ ਦੇ ਸਾਰੇ ਬਲਾਕਾਂ ਵਿਚ ਸਰਕਾਰੀ ਰੇਟ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਡਾ. ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵਲੋਂ ਤਿਆਰ ਕੀਤੀ ਬੀਜ ਕਿੱਟ ਦੀ ਕੀਮਤ ਕੇਵਲ 90 ਰੁਪਏ ਪ੍ਰਤੀ ਪੈਕਟ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਿੱਟ ਵਿਚ ਸਰਦ ਰੁੱਤ ਵਿਚ ਕਾਸ਼ਤ ਕੀਤੀਆਂ ਜਾਣ ਵਾਲੀਆਂ ਕਈ ਮਹੱਤਵਪੂਰਨ ਸਬਜ਼ੀਆਂ ਦੇ ਬੀਜ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਅਨੁਸਾਰ ਬੀਜ ਕਿੱਟ ਵਿਚ ਮੂਲੀ, ਸ਼ਲਗਮ, ਪਾਲਕ, ਮੇਥੀ, ਧਨੀਆ ਬਰੌਕਲੀ, ਚੀਨੀ ਸਰੋਂ, ਮਟਰ ਤੇ ਗਾਜਰ ਆਦਿ ਦੇ ਬੀਜ ਸ਼ਾਮਿਲ ਹਨ। ਇਹ ਕਿੱਟ ਕਿਸਾਨਾਂ ਲਈ ਆਪਣੀ ਲੋੜ ਅਨੁਸਾਰ ਸਰਦ ਰੁੱਤ ਦੀਆਂ ਵੱਖ-ਵੱਖ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਡਾ. ਰਜੇਸ਼ ਕੁਮਾਰ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਤੇ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਿਸਾਨਾਂ ਨੂੰ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਸੰਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਮਿਆਰੀ ਬੀਜ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਉਪਲਬਧ ਕਰਵਾਈ ਜਾ ਰਹੀ ਇਹ ਬੀਜ ਕਿੱਟ ਸਰਕਾਰੀ ਰੇਟ ’ਤੇ ਹੋਣ ਕਾਰਨ ਕਿਸਾਨਾਂ ਤੇ ਘਰੇਲੂ ਪੱਧਰ ’ਤੇ ਸਬਜ਼ੀਆਂ ਉਗਾਉਣ ਦੇ ਚਾਹਵਾਨ ਲੋਕਾਂ ਲਈ ਲਾਭਦਾਇਕ ਹੈ। ਉਨ੍ਹਾਂ ਕਿਸਾਨਾਂ ਤੇ ਸਬਜ਼ੀ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਵਲੋਂ ਬੀਜ ਕਿੱਟਾਂ ਦੀ ਉਪਲਬਧਤਾ ਅਤੇ ਪ੍ਰਾਪਤੀ ਸੰਬੰਧੀ ਵਧੇਰੇ ਜਾਣਕਾਰੀ ਲਈ ਸੰਬੰਧਤ ਬਾਗਬਾਨੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਲੈਂਜ਼ਾਂ ਵਾਲਾ ਮੁਫ਼ਤ ਜਾਂਚ ਕੈਂਪ 6 ਨੂੰ-ਪ੍ਰਿੰ. ਪ੍ਰੇਮ ਕੁਮਾਰ ਸਹਿਬਾ ਅਗਲੀ ਖ਼ਬਰ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆ ਭਰ ’ਚ ਰੌਸ਼ਨ ਕਰਨਗੇ ਪੰਜਾਬ ਦਾ ਨਾਂਅ-ਬ੍ਰਿਗੇਡੀਅਰ ਰਾਜ ਕੁਮਾਰ
Ad Position 24