ਚੌਧਰੀ ਵਿਜੇ ਭਾਟੀਆ ਵਲੋਂ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਮੁਲਾਕਾਤ
ਬਲਾਚੌਰ, 17 ਸਤੰਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਵਲੋਂ ਸੀਨੀਅਰ ਭਾਜਪਾ ਆਗੂ ਜੈ ਪ੍ਰਕਾਸ਼ ਨੂੰ ਮਿਲੀ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਗਈ।
ਬਲਾਚੌਰ, 17 ਸਤੰਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਵਲੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਉਨ੍ਹਾਂ ਵਲੋਂ ਸੀਨੀਅਰ ਭਾਜਪਾ ਆਗੂ ਜੈ ਪ੍ਰਕਾਸ਼ ਨੂੰ ਮਿਲੀ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਭਾਜਪਾ ਦੀ ਵਿਚਾਰਧਾਰਾ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਅਗਵਾਈ ਤੇ ਮਾਰਗਦਰਸ਼ਨ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਸੰਗਠਨ ਨੂੰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜੈ ਪ੍ਰਕਾਸ਼ ਨੇ ਵੀ ਟੀਮ ਨਾਲ ਗੱਲਬਾਤ ਕਰਦਿਆਂ ਸੰਗਠਨਾਤਮਕ ਗਤੀਵਿਧੀਆਂ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਪਾਰਟੀ ਦੇ ਕੰਮ ਨੂੰ ਮਜ਼ਬੂਤੀ ਨਾਲ ਅੱਗੇ ਲਿਜਾਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਮਿਹਨਤ ਕਰਨ ਤੇ ਭਾਜਪਾ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਵਿਜੇ ਭਾਟੀਆ ਵਲੋਂ ਜੈ ਪ੍ਰਕਾਸ਼ ਦਾ ਸਮਾਂ ਦੇਣ ਤੇ ਪਿਆਰ-ਸਤਿਕਾਰ ਨਾਲ ਮੁਲਾਕਾਤ ਕਰਨ ਲਈ ਧੰਨਵਾਦ ਕੀਤਾ।