18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਣਾਚੌਰ ਵਿਖੇ ਲਗਾਇਆ ਮੁਫ਼ਤ ਹੋਮਿਓਪੈਥੀ ਕੈਂਪ

ਗੁਣਾਚੌਰ, 17 ਸਤੰਬਰ (ਅਮਰੀਕ ਕਟਾਰੀਆ)-ਆਯੁਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੂਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ ’ਚ ਗੁਰੂ ਰਵਿਦਾਸ ਗੁਰਦੁਆਰਾ ਗੁਣਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ।

Ad Position 21
No active advertisement
ਅਜੀਤ ਡੈਸਕ 18-09-2026
ਗੁਣਾਚੌਰ, 17 ਸਤੰਬਰ (ਅਮਰੀਕ ਕਟਾਰੀਆ)-ਆਯੁਸ਼ ਕਮਿਸ਼ਨਰ ਪੰਜਾਬ, ਡਾਇਰੈਕਟਰ ਆਯੂਰਵੇਦਾ ਪੰਜਾਬ ਡਾਕਟਰ ਰਮਨ ਖੰਨਾ ਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾਕਟਰ ਸਰਬਜੀਤ ਕੌਰ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰਾਜੀਵ ਜਿੰਦੀਆ ਦੀ ਯੋਗ ਅਗਵਾਈ ’ਚ ਗੁਰੂ ਰਵਿਦਾਸ ਗੁਰਦੁਆਰਾ ਗੁਣਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਸਰਪੰਚ ਤਲਵਿੰਦਰ ਸਿੰਘ ਸ਼ੇਰਗਿੱਲ ਤੇ ਪੰਚਾਂ ਵਲੋਂ ਕੀਤਾ। ਕੈਂਪ ਵਿਚ ਡਾ. ਰਮਨਦੀਪ ਕੁਮਾਰ ਤੇ ਡਾ. ਰਮਗੀਤ ਕੁਮਾਰੀ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਆਯੂਰਵੇਦ ਦਵਾਈਆਂ ਦਿੱਤੀਆਂ ਗਈਆਂ। ਕੈਂਪ ਵਿਚ ਹੋਮਿਓਪੈਥੀ ਵਿਭਾਗ ਵਲੋਂ ਡਾ. ਹਰਜਿੰਦਰ ਸਿੰਘ ਤੇ ਡਾ. ਨੇਹਾ ਸੋਨੀ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ। ਹਰਜਿੰਦਰ ਸਿੰਘ ਤੇ ਇੰਦਰਜੀਤ ਕੌਰ ਫਾਰਮਾਸਿਸਟ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਵਿਚ ਆਯੂਰਵੈਦਿਕ ਵਿਭਾਗ ਵਲੋਂ 427 ਤੇ ਹੋਮਿਓਪੈਥੀ ਵਿਭਾਗ ਵਲੋਂ 308 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਇੰਚਾਰਜ ਡਾਕਟਰ ਸ਼ੁਭਕਾਮਨਾ ਤੇ ਡਾ. ਹਰਜਿੰਦਰ ਸਿੰਘ ਵਲੋਂ ਮਰੀਜ਼ਾਂ ਨੂੰ ਬਿਮਾਰੀਆਂ ਦੀ ਰੋਕਥਾਮ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਗਲ ਦਾਸ, ਗੁਰਦੇਵ ਰਾਮ, ਜਸਪ੍ਰੀਤ ਕੌਰ ਝੱਜ, ਪਰਮਜੀਤ ਕੌਰ, ਅਮਨਦੀਪ ਸਿੰਘ, ਡਾਕਟਰ ਅੰਮ੍ਰਿਤ ਲਾਲ, ਮਾਸਟਰ ਅਜੀਤ ਰਾਮ, ਕੁਲਦੀਪ ਕੌਰ, ਆਸ਼ਾ ਰਾਣੀ ਆਦਿ ਪਤਵੰਤੇਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਐਸ. ਸੀ. ਮਲਟੀ ਮੀਡੀਆ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
Ad Position 24