18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬੂਟੇ ਲਗਾਉਣ ਦੇ ਨਾਲ ਉਨ੍ਹਾਂ ਦੀ ਸੰਭਾਲ ਵੀ ਜ਼ਰੂਰੀ-ਜੀਤ ਰਾਮ ਹਿਆਲਾ

ਔੜ, 17 ਸਤੰਬਰ (ਗੁਰਨਾਮ ਸਿੰਘ ਸੈਣੀ)-ਵਾਤਾਵਰਨ ਦੀ ਸੰਭਾਲ ਤੇ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੰਦਿਆਂ ਨਵਾਂਸ਼ਹਿਰ ਸੈਂਟਰਲ ਕੋ-ਆਪ੍ਰੇਟਿਵ ਬੈਂਕ ਲਿਮਟਿਡ ਦੀ ਬ੍ਰਾਂਚ ਔੜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਤਹਿਤ ਬੈਂਕ ਬ੍ਰਾਂਚ ਦੇ ਆਲੇ-ਦੁਆਲੇ ਆਮਲਾ, ਕੜ੍ਹੀ ਪੱਤਾ ਤੇ ਕਲੀਆਂ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 18-09-2026
ਔੜ, 17 ਸਤੰਬਰ (ਗੁਰਨਾਮ ਸਿੰਘ ਸੈਣੀ)-ਵਾਤਾਵਰਨ ਦੀ ਸੰਭਾਲ ਤੇ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੰਦਿਆਂ ਨਵਾਂਸ਼ਹਿਰ ਸੈਂਟਰਲ ਕੋ-ਆਪ੍ਰੇਟਿਵ ਬੈਂਕ ਲਿਮਟਿਡ ਦੀ ਬ੍ਰਾਂਚ ਔੜ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਤਹਿਤ ਬੈਂਕ ਬ੍ਰਾਂਚ ਦੇ ਆਲੇ-ਦੁਆਲੇ ਆਮਲਾ, ਕੜ੍ਹੀ ਪੱਤਾ ਤੇ ਕਲੀਆਂ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਵਾਤਾਵਰਨ ਸੇਵਾ ਸੁਸਾਇਟੀ ਰਾਹੋਂ ਦੇ ਸਰਗਰਮ ਮੈਂਬਰ ਜੀਤ ਰਾਮ ਹਿਆਲਾ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣਾ ਸਿਰਫ਼ ਸਰਕਾਰ ਜਾਂ ਕਿਸੇ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤੇ ਉਸ ਦੀ ਸੰਭਾਲ ਉਦੋਂ ਤੱਕ ਕਰਨੀ ਚਾਹੀਦੀ ਹੈ, ਜਦੋਂ ਤੱਕ ਉਹ ਵੱਡਾ ਦਰੱਖਤ ਨਹੀਂ ਬਣ ਜਾਂਦਾ। ਇਸ ਮੌਕੇ ਬੈਂਕ ਮੈਨੇਜਰ ਗੋਪਾਲ ਬਾਂਸਲ, ਕੈਸ਼ੀਅਰ ਹਰਸਿਮਰਨ ਕੌਰ, ਗੁਰਜੋਤ ਕੌਰ ਲੜੋਆ, ਸਾਬਕਾ ਸਰਪੰਚ ਜੀਵਨ ਕੁਮਾਰ ਬਿੱਟੂ, ਸੁਖਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਪ੍ਰੈੱਸ ਵੈੱਲਫੇਅਰ ਕਲੱਬ ਬਲਾਚੌਰ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਬੀ. ਐਸ. ਸੀ. ਮਲਟੀ ਮੀਡੀਆ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24