18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਸਿਹਤ ਸਹੂਲਤਾਂ ਨੂੰ ਮਿਲਿਆ ਵੱਡਾ ਹੁਲਾਰਾ

ਬਲਾਚੌਰ, 17 ਸੰਤਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ, ਆਧੁਨਿਕ ਅਤੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਲੈਫਟੀਨੈਂਟ ਜਰਨਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਵੱਡੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੁੱਲ 64 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਬੁਨਿਆਦੀ ਪ੍ਰਾਜੈਕਟਾਂ ਦਾ ਰਸਮੀ ਉਦਘਾਟਨ ਕੀਤਾ।

Ad Position 21
No active advertisement
ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨਾਲ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਤੇ ਹੋਰ। ਤਸਵੀਰ : ਦੀਦਾਰ ਸਿੰਘ ਬਲਾਚੌਰੀਆ 18-09-2026
ਬਲਾਚੌਰ, 17 ਸੰਤਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ, ਆਧੁਨਿਕ ਅਤੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਲੈਫਟੀਨੈਂਟ ਜਰਨਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਵੱਡੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਕੁੱਲ 64 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਬੁਨਿਆਦੀ ਪ੍ਰਾਜੈਕਟਾਂ ਦਾ ਰਸਮੀ ਉਦਘਾਟਨ ਕੀਤਾ। ਹਸਪਤਾਲ ਪਹੁੰਚਣ ’ਤੇ ਸਥਾਨਕ ਨਿਵਾਸੀਆਂ, ਡਾਕਟਰੀ ਸਟਾਫ਼ ਤੇ ਪਤਵੰਤਿਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕਾ ਨੇ ਦੱਸਿਆ ਕਿ ਸਿਵਲ ਹਸਪਤਾਲ ਬਲਾਚੌਰ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਤੇ ਆਧੁਨਿਕ ਬਣਾਉਣ ਲਈ ਇਸ 64 ਲੱਖ ਰੁਪਏ ਦੇ ਪ੍ਰਾਜੈਕਟ ਨੂੰ ਦੋ ਮੁੱਖ ਹਿੱਸਿਆਂ ਵਿਚ ਵੰਡ ਕੇ ਪੂਰਾ ਕੀਤਾ ਗਿਆ ਹੈ। ਹਸਪਤਾਲ ਵਿਚ ਮਰੀਜ਼ਾਂ ਦੀ ਬਿਹਤਰ ਜਾਂਚ ਲਈ ਅਤਿ-ਆਧੁਨਿਕ ਐਕਸ-ਰੇ ਮਸ਼ੀਨ, ਸਕੈਨ ਮਸ਼ੀਨ ਤੇ ਹੋਰ ਜ਼ਰੂਰੀ ਮੈਡੀਕਲ ਉਪਕਰਨ ਸਥਾਪਤ ਕੀਤੇ ਗਏ ਹਨ। ਇਸ ਨਾਲ ਹੁਣ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਜ਼ਰੂਰੀ ਟੈਸਟਾਂ ਲਈ ਹਲਕੇ ਦੇ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਜਾਂ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਭਟਕਣ ਦੀ ਲੋੜ ਨਹੀਂ ਪਵੇਗੀ। ਹਸਪਤਾਲ ਵਿਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 34 ਲੱਖ ਰੁਪਏ ਦੀ ਲਾਗਤ ਨਾਲ ਇਕ ਸ਼ਾਨਦਾਰ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਯਤਨਸ਼ੀਲ ਹੈ । ਉਦਘਾਟਨੀ ਸਮਾਗਮ ਦੌਰਾਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ, ਡਾ. ਜਤਿੰਦਰਪਾਲ ਸਿੰਘ, ਰਣਜੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ ਨਾਗਰਾ, ਰਾਜੇਸ਼ ਕੁਮਾਰ, ਡਾ. ਅਕਸ਼ੇ ਠਾਕੁਰ, ਹਰਮੀਤ ਕੌਰ, ਅਨੁਰਾਧਾ, ਬਲਜਿੰਦਰ ਕੌਰ, ਪ੍ਰਿਆ, ਗੁਰਮੀਤ ਕੌਰ, ਜਸਤੀਰ ਕੌਰ, ਲਖਵਿੰਦਰ ਕੌਰ, ਨੀਸ਼ੂ ਬਾਲਾ , ਰੀਨਾ ਰਾਣੀ, ਦੀਪਿਕਾ, ਨਰਿੰਦਰ ਕੌਰ, ਜਸਵੀਰ ਕੌਰ, ਅਮਰਜੀਤ ਕੁਮਾਰ, ਰਾਕੇਸ਼ ਕੁਮਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ, ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ, ਐੱਮ. ਸੀ. ਨਿਰਮਲਾ ਰਾਣੀ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਅਨਿਲ ਨਾਹਰ, ਲੇਖਰਾਜ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 20 ਨੂੰ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਪ੍ਰੈੱਸ ਵੈੱਲਫੇਅਰ ਕਲੱਬ ਬਲਾਚੌਰ ਵਲੋਂ ਵਿਸ਼ੇਸ਼ ਮੀਟਿੰਗ
Ad Position 24