17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪਿੰਡ ਜੈਨਪੁਰ ਦੇ ਵਿਕਾਸ ਲਈ ਅਸ਼ੋਕ ਕਟਾਰੀਆ ਨੇ ਪੰਚਾਇਤ ਨੂੰ ਸੌਂਪਿਆ 7 ਲੱਖ ਦਾ ਚੈੱਕ

ਮਜਾਰੀ/ਸਾਹਿਬਾ, 17 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਜੈਨਪੁਰ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਤੇ ਪਿੰਡ ਦੇ ਮੁਹਤਬਰਾਂ ਵਲੋਂ ਇਸ ਉਪਰਾਲੇ ਲਈ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਮਜਾਰੀ/ਸਾਹਿਬਾ, 17 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਜੈਨਪੁਰ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਤੇ ਪਿੰਡ ਦੇ ਮੁਹਤਬਰਾਂ ਵਲੋਂ ਇਸ ਉਪਰਾਲੇ ਲਈ ਅਸ਼ੋਕ ਕਟਾਰੀਆ ਦਾ ਧੰਨਵਾਦ ਕੀਤਾ। ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਦਰਪੇਸ਼ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਚਾਇਤ ਵਲੋਂ ਪ੍ਰਾਪਤ ਰਕਮ ਦੀ ਵਰਤੋਂ ਪਿੰਡ ਦੇ ਜ਼ਰੂਰੀ ਵਿਕਾਸ ਕਾਰਜਾਂ ਲਈ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਪੰਚਾਇਤੀ ਨੁਮਾਇੰਦਿਆਂ ਨੇ ਕਿਹਾ ਕਿ 7 ਲੱਖ ਰੁਪਏ ਦੀ ਇਹ ਰਕਮ ਪਿੰਡ ਦੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਤਰਜੀਹੀ ਕੰਮ ਚੁਣੇ ਜਾਣਗੇ। ਇਸ ਮੌਕੇ ‘ਆਪ’ ਦੇ ਕਿਸਾਨ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਪੂਨਮ ਰਾਣੀ ਚੇਚੀ, ਮਹਿੰਦਰ ਸਿੰਘ ਚੇਚੀ, ਮੰਗਤ ਰਾਮ, ਲਖਬੀਰ ਸਿੰਘ, ਕਾਮਰੇਡ ਅਮਰੀਕ ਸਿੰਘ, ਲਖਵਿੰਦਰ ਸਿੰਘ, ਮੋਹਣ ਸਿੰਘ, ਪਾਖਰ ਸਿੰਘ, ਕਲਵਿੰਦਰ ਸਿੰਘ, ਰਵਿੰਦਰ ਸਿੰਘ ਪੰਚ, ਬਲਕਾਰ ਸਿੰਘ, ਕੁਲਬੀਰ ਸਿੰਘ, ਰਸ਼ਪਾਲ ਸਿੰਘ, ਗੁਰਦੇਵ ਕੌਰ ਪੰਚ, ਰਾਣੀ ਪੰਚ, ਮਹਿੰਦਰ ਕੌਰ, ਸੁਰਿੰਦਰ ਕੌਰ, ਗਿਆਨ ਕੌਰ, ਸ਼ਮਤਾ ਰਾਣੀ, ਇੰਦੂ ਬਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 20 ਨੂੰ
Ad Position 24