17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਵਾਂਸ਼ਹਿਰ ’ਚ ਭਰਵਾਂ ਸਵਾਗਤ

ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕੀਤੇ ਮੀਰੀ-ਪੀਰੀ ਮਾਰਚ ਦੇ ਤੀਸਰੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਨਵਾਂਸ਼ਹਿਰ ਪੁੱਜਣ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਨੇ ਆਖਿਆ ਕਿ ਇਸ ਸਮੇਂ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 18-09-2026
ਨਵਾਂਸ਼ਹਿਰ, 17 ਸਤੰਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕੀਤੇ ਮੀਰੀ-ਪੀਰੀ ਮਾਰਚ ਦੇ ਤੀਸਰੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਨਵਾਂਸ਼ਹਿਰ ਪੁੱਜਣ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਨੇ ਆਖਿਆ ਕਿ ਇਸ ਸਮੇਂ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਪਿੰਡ-ਪਿੰਡ ‘ਚ ਗੁਰਮਤਿ ਲਹਿਰ ਤੇਜ਼ ਕੀਤੀ ਜਾਵੇਗੀ ਤੇ ਗੁਰਮਤਿ ਸਟਡੀ ਕੈਂਪ ਲਗਾਏ ਜਾਣਗੇ। ਉਹਨਾਂ ਆਖਿਆ ਕਿ ਇਸ ਸਮੇਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਵੱਡੀ ਲੋੜ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਜੋ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ, ਇਹ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਕਾਰਨ ਨਿਤ-ਦਿਨ ਮੌਤਾਂ ਹੋ ਰਹੀਆਂ ਹਨ, ਸਰਕਾਰ ਇਸ ਸਮੇਂ ਅਵੇਸਲੀ ਹੋਈ ਪਈ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਅਲਾਮਤ ਨੂੰ ਖਤਮ ਕਰਨ ਲਈ ਇਮਾਨਦਾਰੀ ਤੇ ਦਿਆਨਤਦਾਰੀ ਨਾਲ ਯਤਨ ਕਰੇ। ਉਹਨਾਂ ਆਖਿਆ ਕਿ ਜੋ ਵੀ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਵੇਗਾ ਉਸ ਦਾ ਹਸ਼ਰ ਬੁਰਾ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਸਮੇਂ ਕੁੱਝ ਸ਼ਕਤੀਆਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇ ਰਹੀਆਂ ਹਨ, ਉਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਦੁਆਬੇ ਦੀ ਧਰਤੀ ਦੇ ਲੋਕ ਇਸ ਸਮੇਂ ਜ਼ਮੀਨਾਂ ਵੇਚ ਕੇ ਵਿਦੇਸ਼ ਜਾਣ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਆਖਿਆ ਕਿ ਸਾਨੂੰ ਚਾਹੀਦਾ ਕਿ ਉਹ ਆਪਣੀ ਜ਼ਮੀਨ ਨਾਲ ਜੁੜੇ ਰਹਿਣ ਤੇ ਵਿਰਸੇ ਨਾਲ ਆਪਣੇ ਬੱਚਿਆਂ ਨੂੰ ਵੀ ਜੋੜਨ। ਉਨ੍ਹਾਂ ਆਖਿਆ ਕਿ ਇਸ ਸਮੇਂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਇਸ ਸਮੇਂ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬੀਬੀ ਗੁਰਪ੍ਰੀਤ ਕੌਰ ਥਿਆੜਾ ਮੁੱਖ ਬੁਲਾਰਾ, ਪਰਮ ਸਿੰਘ ਖਾਲਸਾ, ਸੁਰਜੀਤ ਸਿੰਘ ਖਾਲਸਾ ਨਵਾਂਸ਼ਹਿਰ, ਜਥੇਦਾਰ ਨਰੰਗ ਸਿੰਘ ਗੁਰਦੁਆਰਾ ਮੰਜੀ ਸਾਹਿਬ ਮੁੱਖ ਸੇਵਾਦਾਰ, ਰਮਨਦੀਪ ਸਿੰਘ ਥਿਆੜਾ, ਤਰਨਜੀਤ ਸਿੰਘ ਥਾਂਦੀ, ਤਰਲੋਕ ਸਿੰਘ ਸੇਠੀ, ਗੁਰੂ ਨਾਨਕ ਮਿਸ਼ਨ ਤੋਂ ਸਰਜੀਤ ਸਿੰਘ ਮੁੱਖ ਸੇਵਾਦਾਰ, ਸੁਖਵਿੰਦਰ ਸਿੰਘ ਖਾਲਸਾ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਮੀਤ ਸਿੰਘ, ਅਮਰਜੀਤ ਸਿੰਘ, ਪ੍ਰਭਜੀਤ ਸਿੰਘ ਮਿੱਠਾ, ਠੇਕੇਦਾਰ ਗੁਰਜਿੰਦਰ ਸਿੰਘ, ਨਿਸ਼ਾਨ ਵੀਰ ਸਿੰਘ, ਭੁਪਿੰਦਰ ਸਿੰਘ ਸਿੰਬਲੀ, ਭਾਈ ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਾਸਾ ਮਾਰਚ ਦਾ ਸੜਕ ਦੀ ਕਾਰਸੇਵਾ ਦੌਰਾਨ ਹੋਇਆ ਸਵਾਗਤ ਅਗਲੀ ਖ਼ਬਰ ਚੰਨੀ ਨੂੰ ਬਣਾਓ ਪੰਜਾਬ ਕਾਂਗਰਸ ਦਾ ਚਿਹਰਾ-ਵਿੱਕੀ ਚੌਧਰੀ ਕਾਠਗੜ੍ਹ
Ad Position 24