17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੀਰੀ-ਪੀਰੀ ਖ਼ਾਲਾਸਾ ਮਾਰਚ ਦਾ ਸੜਕ ਦੀ ਕਾਰਸੇਵਾ ਦੌਰਾਨ ਹੋਇਆ ਸਵਾਗਤ

ਪੋਜੇਵਾਲ ਸਰਾਂ, 17 ਸਤੰਬਰ (ਨਵਾਂਗਰਾਈਂ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕੀਤੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਦੇ ਤੀਸਰੇ ਪੜਾਅ ਦਾ ਤਖਤ ਸ੍ਰੀ ਅਨੰਦਪੁਰ ਸਾਹਿਬ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਤੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦਾ ਹਰੋਂ ਦਾ ਪੋਅ ਲਾਗੇ ਸੜਕ ਦੀ ਕਾਰ ਸੇਵਾ ਦੌਰਾਨ ਕਿਲ੍ਹਾ ਸ੍ਰੀ ਆਨੰਦਗੜ ਸਾਹਿਬ ਕਾਰਸੇਵਾ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਿੱਖਿਆ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 18-09-2026
ਪੋਜੇਵਾਲ ਸਰਾਂ, 17 ਸਤੰਬਰ (ਨਵਾਂਗਰਾਈਂ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕੀਤੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਦੇ ਤੀਸਰੇ ਪੜਾਅ ਦਾ ਤਖਤ ਸ੍ਰੀ ਅਨੰਦਪੁਰ ਸਾਹਿਬ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਤੇ ਇਸ ਮੀਰੀ-ਪੀਰੀ ਖਾਲਸਾ ਮਾਰਚ ਦਾ ਹਰੋਂ ਦਾ ਪੋਅ ਲਾਗੇ ਸੜਕ ਦੀ ਕਾਰ ਸੇਵਾ ਦੌਰਾਨ ਕਿਲ੍ਹਾ ਸ੍ਰੀ ਆਨੰਦਗੜ ਸਾਹਿਬ ਕਾਰਸੇਵਾ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿਚ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸੰਗਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ੍ਰੋਮਣੀ ਕਮੇਟੀ ਦੀ ਅੰਤਿੰਰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ ਅਤੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ ਨੇ ਸੰਗਤਾ ਨੂੰ ਅਪੀਲ ਕੀਤੀ ਕਿ ਗੁਰੁ ਵਾਲੇ ਬਣੋ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕੋ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਿੱਖੀ ਨਾਲ ਜੁੜ ਕੇ ਪ੍ਰਭ ਸਿਮਰਨ ਕਰੀਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬਾਬਾ ਜੀ ਨੇ ਸੰਗਤ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ-ਗੜਸੰਕਰ ਦੇ ਮਾਰਗ ਦਾ ਉਹ ਹਿੱਸਾ ਜਿਸ ਨੂੰ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਅਣਗੌਲਿਆ ਕੀਤਾ ਹੋਇਆ ਸੀ, ਨੂੰ ਬਣਾ ਕੇ ਇਕ ਮਿਸ਼ਾਲ ਪੈਦਾ ਕੀਤੀ ਹੈ। ਇਸ ਮੌਕੇ ਬਾਬਾ ਸਤਨਾਮ ਸਿੰਘ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੇਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਪੰਜ ਪਿਆਰਿਆ ਤੇ ਹੋਰਨਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਉਨ੍ਹਾਂ ਲੰਗਰ ਦੀ ਵੀ ਸੇਵਾ ਕੀਤੀ। ਇਸ ਮੌਕੇ ਸਿਰਮਨਜੀਤ ਸਿੰਘ ਸੇਮਾ, ਮਨਪ੍ਰੀਤ ਸਿੰਘ ਜੱਗਾ, ਦਲਜੀਤ ਸਿੰਘ ਬੈਂਸ, ਡਾ. ਹਰਵਿੰਦਰ ਸਿੰਘ ਬੈਂਸ, ਕਸ਼ਮੀਰ ਸਿੰਘ ਸਾਧੜਾ, ਜੋਬਨ ਸਿੰਘ, ਬਲਵੀਰ ਸਿੰਘ, ਬਾਬਾ ਸਤਨਾਮ ਸਿੰਘ ਮੁਣਸ਼ੀ ਆਦਿ ਸਮੇਤ ਸਮੂਹ ਸੰਗਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨਵਾਂਸ਼ਹਿਰ ’ਚ ਭਰਵਾਂ ਸਵਾਗਤ
Ad Position 24