19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਾਈਂ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਜਾਡਲਾ, 18 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 19-09-2026
ਜਾਡਲਾ, 18 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦਾ ਪ੍ਰਬੰਧ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਨੀਲਾ ਧੀਰ ਤੇ ਐਨ. ਐੱਸ. ਐੱਸ. ਇੰਚਾਰਜ ਮਿਸ ਬਲਵਿੰਦਰ ਕੌਰ ਦੀ ਅਗਵਾਈ ਹੇਠ ਕੀਤਾ। ਇਸ ਦੌਰਾਨ ਵਿਦਿਆਰਥੀਆਂ ਲਈ ਵਾਤਾਵਰਨ ਤੇ ਓਜ਼ੋਨ ਪਰਤ ਨਾਲ ਸੰਬੰਧਤ ਕੁਇਜ਼ ਮੁਕਾਬਲਾ ਕਰਵਾਇਆ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਨ ਸੰਭਾਲ ਸੰਬੰਧੀ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਕੁਇਜ਼ ਰਾਹੀਂ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਸੁਰੱਖਿਆ ਦੀ ਲੋੜ, ਵਾਤਾਵਰਨ ’ਤੇ ਪ੍ਰਦੂਸ਼ਣ ਦੇ ਪ੍ਰਭਾਵਾਂ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਸੁਨੀਲਾ ਧੀਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਜ਼ਰੂਰੀ ਹੈ। ਉਨ੍ਹਾਂ ਪਾਣੀ ਦੀ ਸੰਭਾਲ, ਵੱਧ ਤੋਂ ਵੱਧ ਬੂਟੇ ਲਗਾਉਣ ਤੇ ਪ੍ਰਦੂਸ਼ਣ ਘਟਾਉਣ ਲਈ ਸਾਂਝੇ ਯਤਨ ਕਰਨ ’ਤੇ ਜ਼ੋਰ ਦਿੱਤਾ। ਕਾਲਜ ਦੇ ਚੇਅਰਮੈਨ ਪੀ. ਕੇ. ਜੌਹਰ, ਇੰਜੀ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਅਨੁਪਮ ਜੌਹਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਤੋਂ ਵਰਿੰਦਾਵਨ-ਮਥੁਰਾ ਤੀਰਥ ਯਾਤਰਾ ਲਈ ਸੰਗਤ ਰਵਾਨਾ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਸਰਕਾਰੀ ਸਕੂਲ ਦਿਆਲਪੁਰਾ ਦੇ ਨਵੇਂ ਸ਼ੈੱਡ ਦਾ ਉਦਘਾਟਨ
Ad Position 24