18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਟਾਹਲੀ ਸਾਹਿਬ ਤੋਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਨਵਾਂਸ਼ਹਿਰ, 18 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਟਾਹਲੀ ਸਾਹਿਬ ਤਪ ਸਥਾਨ ਮੰਦਰ ਬਾਬਾ ਸ੍ਰੀਚੰਦ ਦੇ ਅਸਥਾਨ ਤੋਂ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ। ਪ੍ਰਬੰਧਕਾਂ ਨੇ ਦੱਸਿਆ ਸਮੂਹ ਇਲਾਕਾਂ ਵਾਸੀਆਂ ਅਤੇ ਐਨ.

Ad Position 21
No active advertisement
ਅਜੀਤ ਡੈਸਕ 19-09-2026
ਨਵਾਂਸ਼ਹਿਰ, 18 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਟਾਹਲੀ ਸਾਹਿਬ ਤਪ ਸਥਾਨ ਮੰਦਰ ਬਾਬਾ ਸ੍ਰੀਚੰਦ ਦੇ ਅਸਥਾਨ ਤੋਂ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ। ਪ੍ਰਬੰਧਕਾਂ ਨੇ ਦੱਸਿਆ ਸਮੂਹ ਇਲਾਕਾਂ ਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਜਾਏ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋਇਆ। ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਅਤੇ ਬਾਬਾ ਸ੍ਰੀਚੰਦ ਜੀ ਉਦਾਸੀਆਂ ਨੂੰ ਸਮਰਪਿਤ ਤਸਵੀਰਾਂ ਸਜਾਈਆਂ ਗਈਆਂ। ਸੰਗਤਾਂ ਵਲੋਂ ਥਾਂ-ਥਾਂ ‘ ਤੇ ਲੰਗਰ ਲਗਾਏ ਗਏ। ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਟਾਹਲੀ ਸਾਹਿਬ ਮੰਦਰ ਬਾਬਾ ਸ੍ਰੀਚੰਦ ਜੀ ਦੇ ਅਸਥਾਨ ‘ਤੇ ਸਮਾਪਤ ਹੋਇਆ। ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ 20 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਲੜੀ ਜੋ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸੀ ਉਨ੍ਹਾਂ ਦੇ ਭੋਗ ਪਾਏ ਜਾਣਗੇ। ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਅਸ਼ਟਮੀ ਸਮਾਗਮ ਅੱਜ ਅਗਲੀ ਖ਼ਬਰ ਰਾਜਾ ਸਾਹਿਬ ਦੀ ਸਾਲਾਨਾ ਬਰਸੀ ’ਤੇ ਰਹਿਪਾ ਵਿਖੇ ਸਜੇ ਧਾਰਮਿਕ ਦੀਵਾਨ
Ad Position 24