ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਜੀਵ ਚੇਚੀ ਵਲੋਂ ਬੀ. ਡੀ. ਓ. ਵਾੜੇ ਰੱਤੇਵਾਲ ਵਿਖੇ ਮੀਟਿੰਗ
ਰੱਤੇਵਾਲ, 19 ਸਤੰਬਰ (ਅਸ਼ੋਕ ਕੁਮਾਰ ਲੀਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਨੇ ਬੀ. ਡੀ.
ਰੱਤੇਵਾਲ, 19 ਸਤੰਬਰ (ਅਸ਼ੋਕ ਕੁਮਾਰ ਲੀਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਨੇ ਬੀ. ਡੀ. ਓ. ਵਾੜੇ ਵਿਖੇ ਇਕ ਅਹਿਮ ਮੀਟਿੰਗ ਕੀਤੀ। ਇਥੇ ਪਹੁੰਚਣ ’ਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਸੰਜੀਵ ਚੇਚੀ ਦਾ ਨਿੱਘਾ ਸਵਾਗਤ ਕੀਤਾ। ਚੇਅਰਮੈਨ ਸੰਜੀਵ ਚੇਚੀ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੰਬੰਧੀ ਪਿੰਡ ਵਾਸੀਆਂ ਵਲੋਂ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਦਾ ਹੱਲ ਜਲਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਲੋਕਾਂ ਲਈ ਬਹੁਤ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਹਰ ਵਰਗ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਜਲਦ ਹੱਲ ਕੀਤਾ ਜਾਵੇਗਾ। ਵਿਕਾਸ ਦੇ ਕੰਮਾਂ ਲਈ ਸਰਕਾਰ ਵਲੋਂ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿਚ ਵਿਕਾਸ ਦੇ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਪਿੰਡ ਵਾਸੀਆਂ ਵਲੋਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਚੇਅਰਮੈਨ ਨੂੰ ਪੂਰਾ ਭਰੋਸਾ ਦਵਾਇਆ। ਆਮ ਆਦਮੀ ਪਾਰਟੀ ਵੀ ਸਰਕਾਰ ਬਣਾਉਣ ਲਈ ਚੇਅਰਮੈਨ ਸੰਜੀਵ ਚੇਚੀ ਵਲੋਂ ਪਿੰਡ ਵਾਸੀਆਂ ਨਾਲ ਵਿਸਥਾਰ ਵਿਚ ਚਰਚਾ ਕਰਕੇ ਪਾਰਟੀ ਦੀ ਮਜਬੂਤੀ ਲਈ ਵਰਕਰਾਂ ਨੂੰ ਕੰਮ ਕਰਨ ਦੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਪਿੰਡ ਵਾਸੀਆਂ ਵਲੋਂ ਚੇਅਰਮੈਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਦੇਵਰਾਜ ਬੱਗਾ, ਰਾਮ ਸਰਨ, ਗੁਰਨਾਮ, ਰਕੇਸ਼ ਕੁਮਾਰ, ਕੇਵਲ, ਨਰੇਸ਼ ਕੁਮਾਰ, ਪਵਨ ਕੁਮਾਰ, ਲੇਖਰਾਜ, ਕਰਨ ਕੁਮਾਰ, ਵਰੁਨ ਕੁਮਾਰ, ਰਵੀ ਕੁਮਾਰ, ਮੋਹਿਤ ਕੁਮਾਰ ਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ।