20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਔੜ ’ਚ ਸੜਕ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ

ਔੜ, 19 ਸਤੰਬਰ (ਗੁਰਨਾਮ ਸਿੰਘ ਸੈਣੀ)-ਔੜ ਕਸਬੇ ਦੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ਅਤੇ ਸੜਕ ਦੇ ਹਿੱਸੇ ’ਤੇ ਸਾਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੁੱਟਪਾਥਾਂ ’ਤੇ ਸਾਮਾਨ ਰੱਖੇ ਹੋਣ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕ ’ਤੇ ਆ ਕੇ ਲੰਘਣਾ ਪੈਂਦਾ ਹੈ, ਜਿਸ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਔੜ, 19 ਸਤੰਬਰ (ਗੁਰਨਾਮ ਸਿੰਘ ਸੈਣੀ)-ਔੜ ਕਸਬੇ ਦੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ਅਤੇ ਸੜਕ ਦੇ ਹਿੱਸੇ ’ਤੇ ਸਾਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੁੱਟਪਾਥਾਂ ’ਤੇ ਸਾਮਾਨ ਰੱਖੇ ਹੋਣ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕ ’ਤੇ ਆ ਕੇ ਲੰਘਣਾ ਪੈਂਦਾ ਹੈ, ਜਿਸ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਅਨੁਸਾਰ ਕਈ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਫੁੱਟਪਾਥਾਂ ਤੋਂ ਅੱਗੇ ਤੱਕ ਰੱਖ ਦਿੱਤਾ ਜਾਂਦਾ ਹੈ, ਜਿਸ ਨਾਲ ਜਨਤਕ ਰਸਤਾ ਸੁੰਗੜ ਜਾਂਦਾ ਹੈ। ਇਸ ਕਾਰਨ ਬਾਜ਼ਾਰ ਵਿਚ ਆਵਾਜਾਈ ਦੌਰਾਨ ਵਾਹਨ ਚਾਲਕਾਂ ਤੇ ਪੈਦਲ ਰਾਹਗੀਰਾਂ ਨੂੰ ਇਕੱਠੇ ਲੰਘਣ ਵਿਚ ਦਿੱਕਤ ਆਉਂਦੀ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਤੇ ਮਹਿਲਾਵਾਂ ਨੂੰ ਸੜਕ ’ਤੇ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਾਜ਼ਾਰ ਵਿਚ ਪਹਿਲਾਂ ਹੀ ਵਾਹਨਾਂ ਦੀ ਆਵਾਜਾਈ ਵਧੇਰੇ ਰਹਿੰਦੀ ਹੈ ਅਤੇ ਸੜਕਾਂ ’ਤੇ ਸਾਮਾਨ ਰੱਖਣ ਕਾਰਨ ਹਾਲਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਕਈ ਵਾਰ ਵਾਹਨਾਂ ਨੂੰ ਰਸਤਾ ਦੇਣ ਸਮੇਂ ਪੈਦਲ ਰਾਹਗੀਰਾਂ ਲਈ ਖ਼ਤਰਾ ਪੈਦਾ ਹੋ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਇਨ੍ਹਾਂ ਕਬਜ਼ਿਆਂ ਵੱਲ੍ਹ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਔੜ ਦੇ ਬਾਜ਼ਾਰ ਵਿਚ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਅੱਗੇ ਪਿਆ ਸਾਮਾਨ ਹਟਵਾ ਕੇ ਰਾਹਗੀਰਾਂ ਲਈ ਫੁੱਟਪਾਥ ਖੁੱਲ੍ਹੇ ਕਰਵਾਏ ਜਾਣ ਅਤੇ ਆਵਾਜਾਈ ਵਿਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦਾ 532ਵਾਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਜੀਵ ਚੇਚੀ ਵਲੋਂ ਬੀ. ਡੀ. ਓ. ਵਾੜੇ ਰੱਤੇਵਾਲ ਵਿਖੇ ਮੀਟਿੰਗ
Ad Position 24