ਘਰ-ਘਰ ਪ੍ਰਚਾਰ ਤੋਂ ਪਹਿਲਾਂ ‘ਆਪ’ ਪੰਜਾਬ ਦੀ ਜ਼ਮੀਨੀ ਹਕੀਕਤ ਦੱਸੇ-ਅਸ਼ੋਕ ਨਾਨੋਵਾਲ
ਕਾਠਗੜ੍ਹ, 19 ਸਤੰਬਰ (ਕਲੇਰ)-ਆਮ ਆਦਮੀ ਪਾਰਟੀ ਵਲੋਂ 20 ਸਤੰਬਰ ਤੋਂ ਪੰਜਾਬ ਭਰ ਵਿਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਦੀ ਐਲਾਨੀ ਮੁਹਿੰਮ ’ਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸਵਾਲ ਖੜ੍ਹੇ ਕੀਤੇ ਹਨ। ਨਾਨੋਵਾਲ ਨੇ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਸ਼ਤਿਹਾਰਾਂ ਤੇ ਦਾਅਵਿਆਂ ਦੇ ਨਾਲ ਇਹ ਵੀ ਦੱਸਣ ਕੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਜ਼ਮੀਨੀ ਪੱਧਰ ’ਤੇ ਕੀ ਵੱਡਾ ਬਦਲਾਅ ਹੋਇਆ ਹੈ।
ਕਾਠਗੜ੍ਹ, 19 ਸਤੰਬਰ (ਕਲੇਰ)-ਆਮ ਆਦਮੀ ਪਾਰਟੀ ਵਲੋਂ 20 ਸਤੰਬਰ ਤੋਂ ਪੰਜਾਬ ਭਰ ਵਿਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਦੀ ਐਲਾਨੀ ਮੁਹਿੰਮ ’ਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਸਵਾਲ ਖੜ੍ਹੇ ਕੀਤੇ ਹਨ। ਨਾਨੋਵਾਲ ਨੇ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਸ਼ਤਿਹਾਰਾਂ ਤੇ ਦਾਅਵਿਆਂ ਦੇ ਨਾਲ ਇਹ ਵੀ ਦੱਸਣ ਕੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਜ਼ਮੀਨੀ ਪੱਧਰ ’ਤੇ ਕੀ ਵੱਡਾ ਬਦਲਾਅ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਵਿਚ ਕਾਨੂੰਨ-ਵਿਵਸਥਾ ਸਰਕਾਰ ਦੀ ਵੱਡੀ ਜ਼ਿੰਮੇਵਾਰੀ ਹੈ ਤੇ ਲੋਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਜਦੋਂ ‘ਆਪ’ ਵਰਕਰ ਲੋਕਾਂ ਦੇ ਘਰਾਂ ਤੱਕ ਜਾਣ ਤਾਂ ਉਹ ਸਰਕਾਰ ਦੇ ਦਾਅਵਿਆਂ ਦੇ ਨਾਲ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਵੀ ਤਿਆਰ ਰਹਿਣ।