ਪਹਿਲਾ ਖੂਨਦਾਨ ਕੈਂਪ ਲਗਾਇਆ
ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਨੰਬਰਦਾਰ ਕਪੂਰ ਚੰਦ ਦੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਪੋਤਰੇ ਨੰਬਰਦਾਰ ਯੂਨੀਅਨ ਰੋਪੜ ਦੇ ਪ੍ਰਧਾਨ ਵਰਿੰਦਰ ਕੁਮਾਰ ਨੰਬਰਦਾਰ ਵਲੋਂ ਆਪਣੇ ਜੱਦੀ ਪਿੰਡ ਬਾਲੇਵਾਲ (ਨੂਰਪੁਰ ਬੇਦੀ) ਵਿਖੇ ਪਹਿਲਾ ਖੂਨਦਾਨ ਕੈਂਪ ਸ਼ਰਧਾ ਨਾਲ ਲਗਾਇਆ ਗਿਆ। ਸਵ: ਕਪੂਰ ਚੰਦ ਨੰਬਰਦਾਰ ਦੀ ਯਾਦ ਨੂੰ ਸਮਰਪਿਤ ਇਸ ਕੈਂਪ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈ.
ਕਾਠਗੜ੍ਹ, 19 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਨੰਬਰਦਾਰ ਕਪੂਰ ਚੰਦ ਦੀ ਯਾਦ ਨੂੰ ਤਾਜ਼ਾ ਕਰਦਿਆਂ ਉਨ੍ਹਾਂ ਦੇ ਪੋਤਰੇ ਨੰਬਰਦਾਰ ਯੂਨੀਅਨ ਰੋਪੜ ਦੇ ਪ੍ਰਧਾਨ ਵਰਿੰਦਰ ਕੁਮਾਰ ਨੰਬਰਦਾਰ ਵਲੋਂ ਆਪਣੇ ਜੱਦੀ ਪਿੰਡ ਬਾਲੇਵਾਲ (ਨੂਰਪੁਰ ਬੇਦੀ) ਵਿਖੇ ਪਹਿਲਾ ਖੂਨਦਾਨ ਕੈਂਪ ਸ਼ਰਧਾ ਨਾਲ ਲਗਾਇਆ ਗਿਆ। ਸਵ: ਕਪੂਰ ਚੰਦ ਨੰਬਰਦਾਰ ਦੀ ਯਾਦ ਨੂੰ ਸਮਰਪਿਤ ਇਸ ਕੈਂਪ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਂਠ ਰੱਤੇਵਾਲ (ਰਿਟਾਇਰਡ ਆਈ. ਪੀ.), ਭਾਜਪਾ ਸੀਨੀਅਰ ਆਗੂ ਅਜੇ ਵੀਰ ਸਿੰਘ ਲਾਲਪੁਰਾ ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ੁਭਾਸ਼ ਬਾਂਠ ਰੱਤੇਵਾਲ (ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ) ਨੇ ਉਚੇਚੇ ਤੌਰ ’ਤੇ ਪਹੁੰਚ ਕੇ ਹਾਜ਼ਰੀ ਲਗਵਾਈ। ਜ਼ਿਕਰਯੋਗ ਹੈ ਕਿ ਸਵ: ਨੰਬਰਦਾਰ ਕਪੂਰ ਚੰਦ ਦੂਣ ਇਲਾਕੇ ਦੀ ਇਕ ਸਮਾਜ ਸੇਵੀ ਅਤੇ ਮੰਨੀ-ਪ੍ਰਮੰਨੀ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਦੇ ਆਪਣੇ ਸਮੇਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਗ੍ਰਹਿ ਮੰਤਰੀ ਗਿਆਨੀ ਜੈਲ ਸਿੰਘ ਨਾਲ ਨੇੜਲੇ ਦੋਸਤਾਨਾ ਸੰਬੰਧ ਸਨ। ਇਸ ਮੌਕੇ ਭਾਜਪਾ ਆਗੂ ਅਸ਼ੋਕ ਬਾਂਠ ਰੱਤੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਵਰਗੇ ਨੇਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਉਣੇ ਸਮੇਂ ਦੀ ਅਹਿਮ ਲੋੜ ਹੈ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇਸ ਉਪਰਾਲੇ ਵਿਚ ਸਾਥ ਦੇਣਾ ਚਾਹੀਦਾ ਹੈ।