21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਦੋਆਬਾ ਕਿਸਾਨ ਯੂਨੀਅਨ ਦੇ ਆਗੂਆਂ ਨੇ ਕੀਤਾ ਵਿਚਾਰ-ਵਟਾਂਦਰਾ ਗੰਨਾ ਮਿੱਲ ਦੇ ਬਿਜਲੀ ਪਲਾਂਟ, ਸਤਲੁਜ ਪੁਲਾਂ ਤੇ ਗੰਨੇ ਦੀ ਕਟੌਤੀ ਦੇ ਮਾਮਲੇ ਵਿਚਾਰੇ

ਨਵਾਂਸ਼ਹਿਰ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਤ ਵੱਖ-ਵੱਖ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਅਗਲੀ ਰਣਨੀਤੀ ਤੈਅ ਕਰਨ ਸੰਬੰਧੀ ਵਿਚਾਰ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 21-09-2026
ਨਵਾਂਸ਼ਹਿਰ, 20 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਤ ਵੱਖ-ਵੱਖ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਅਗਲੀ ਰਣਨੀਤੀ ਤੈਅ ਕਰਨ ਸੰਬੰਧੀ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿੱਚ ਗੰਨਾ ਮਿੱਲ ਦੇ ਬਿਜਲੀ ਪਲਾਂਟ ਨਾਲ ਸੰਬੰਧਤ ਮਸਲੇ, ਸਤਲੁਜ ਦਰਿਆ ’ਤੇ ਮਾਛੀਵਾੜਾ ਤੇ ਮੱਤੇਵਾੜਾ ਵਿਖੇ ਬਣੇ ਪੁਲਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਇਲਾਵਾ ਗੰਨੇ ਦੀ ਕੀਤੀ ਜਾ ਰਹੀ ਕਟੌਤੀ ਦੇ ਮਾਮਲੇ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦਾ ਸਿੱਧਾ ਸੰਬੰਧ ਕਿਸਾਨਾਂ ਦੇ ਹਿੱਤਾਂ ਨਾਲ ਹੈ, ਇਸ ਲਈ ਇਨ੍ਹਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਸਾਰੇ ਮਸਲਿਆਂ ਬਾਰੇ ਤੱਥਾਂ ਦੀ ਸਮੀਖਿਆ ਕਰਕੇ ਕਿਸਾਨਾਂ ਦੇ ਹਿੱਤ ਵਿਚ ਅਗਲੀ ਕਾਰਵਾਈ ਦੀ ਰੂਪ-ਰੇਖਾ ਤਿਆਰ ਕਰਨਾ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਮਾਮਲੇ ਉਠਾਉਣ ਦੇ ਨਾਲ-ਨਾਲ ਲੋੜ ਪੈਣ ’ਤੇ ਜਥੇਬੰਦੀ ਵਲੋਂ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰਾਂ ਤੇ ਆਗੂਆਂ ਨੇ ਇਨ੍ਹਾਂ ਮਸਲਿਆਂ ’ਤੇ ਇਕਜੁੱਟਤਾ ਨਾਲ ਅਗਲਾ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਵਜੀਦਪੁਰ ਪ੍ਰਧਾਨ, ਕੁਲਦੀਪ ਸਿੰਘ ਦਿਆਲਾ ਵਿੱਤ ਸਕੱਤਰ, ਗੁਰਤੇਜ ਸਿੰਘ ਹਿਆਲਾ, ਗੁਰਬਖਸ਼ ਸਿੰਘ ਜੌਹਲ, ਹਰਦੀਪ ਸਿੰਘ ਵਜੀਦਪੁਰ, ਹਰਦੀਪ ਸਿੰਘ ਫਾਂਬੜਾ, ਗੁਰਨਾਮ ਸਿੰਘ ਖੁਰਦ, ਕੁਲਦੀਪ ਸਿੰਘ ਸੋਨੂੰ ਘਟਾਰੋਂ, ਬਲਿਹਾਰ ਸਿੰਘ, ਕੁਲਵੀਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਗਦੀਸ਼ ਸਿੰਘ, ਰਸ਼ਪਾਲ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਲਖਬੀਰ ਸਿੰਘ ਫਾਬੜਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਟਕੜ ਕਲਾਂ ਦੇ ਪ੍ਰਵਾਸੀ ਦਾ ਨਿਕਲਿਆ ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਅਗਲੀ ਖ਼ਬਰ ‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਿਰਫ ਕਾਗਜ਼ਾਂ ਤੱਕ ਹੀ ਸੀਮਤ-ਮੰਗੂਪੁਰ
Ad Position 24