20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

। ਖੈਰ ਅੱਛਰਵਾਲ ਵਿਖੇ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ

ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਕੀ ਰਸੋਈ ਪਿੰਡ ਖੈਰ ਅਛੱਰਵਾਲ (ਨੇੜੇ ਕੋਟ ਫਤੂਹੀ) ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਗੁਰੂ ਕੀ ਰਸੋਈ ਖੈਰ ਅੱਛਵਾਲ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਤੇ ਨਵਾਂਸ਼ਹਿਰ ਗੁਰੂ ਕੀ ਰਸੋਈ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਸਮਾਜ ਸੇਵੀ ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਗਿਆਨੀ ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ ਤੇ ਭਾਈ ਸਤਵੀਰ ਸਿੰਘ ਆਦਿ ਗੁਰੂ ਦੀਆਂ ਸੰਗਤਾਂ ਤੋਂ ਇਲਾਵਾ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਦਾਨ ਕੀਤੇ ਖੂਨ ਨਾਲ ਮੌਤ ਦੇ ਮੂੰਹ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਕਟਾਰੀਆਂ, 20 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਕੀ ਰਸੋਈ ਪਿੰਡ ਖੈਰ ਅਛੱਰਵਾਲ (ਨੇੜੇ ਕੋਟ ਫਤੂਹੀ) ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਸੰਬੰਧੀ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਗੁਰੂ ਕੀ ਰਸੋਈ ਖੈਰ ਅੱਛਵਾਲ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਤੇ ਨਵਾਂਸ਼ਹਿਰ ਗੁਰੂ ਕੀ ਰਸੋਈ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਸਮਾਜ ਸੇਵੀ ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਗਿਆਨੀ ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ ਤੇ ਭਾਈ ਸਤਵੀਰ ਸਿੰਘ ਆਦਿ ਗੁਰੂ ਦੀਆਂ ਸੰਗਤਾਂ ਤੋਂ ਇਲਾਵਾ ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਦਾਨ ਕੀਤੇ ਖੂਨ ਨਾਲ ਮੌਤ ਦੇ ਮੂੰਹ ਵਿਚ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਭਾਈ ਅਮਰਜੀਤ ਸਿੰਘ, ਬਲਵਿੰਦਰ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ ਉਸਮਾਨਪੁਰ, ਚਰਨ ਸਿੰਘ ਵੈਦ ਉਸਮਾਨਪੁਰ, ਮਾਤਾ ਸਵਰਨ ਕੌਰ ਖਾਲਸਾ, ਅਵਤਾਰ ਕੌਰ, ਗੁਰਮੀਤ ਕੌਰ, ਨਰਿੰਦਰ ਕੌਰ ਹੁੰਦਲ, ਪੰਮੀ ਥਿੰਦ, ਹਰਬੰਸ ਕੌਰ, ਜਸਵਿੰਦਰ ਕੌਰ ਢੱਲ, ਸਰਬਜੀਤ ਕੌਰ ਤੇ ਬੀਬੀ ਗੁਰਬਖਸ਼ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੇ ਫਾਸ਼ੀ ਹਮਲਿਆਂ ਖ਼ਿਲਾਫ਼ 26 ਨੂੰ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ ਅਗਲੀ ਖ਼ਬਰ ਪੀ. ਕੇ. ਛਾਬੜਾ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਲੋਕਾਂ ਨੂੰ ਫਲਦਾਰ ਬੂਟੇ ਵੰਡੇ
Ad Position 24