ਵਿਧਾਇਕ ਘੁੰਮਣ ਨੇ ਪਿੰਡ ਪੁਰਾਣਾ ਗਾਲੋਵਾਲ ਨੂੰ ਦਿੱਤਾ ਦੋ ਲੱਖ ਦਾ ਚੈੱਕ
ਦਸੂਹਾ, 20 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੁਰਾਣਾ ਗਲੋਵਾਲ ਵਿਖੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋ ਰਿਹਾ ਹੈ।
ਦਸੂਹਾ, 20 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੁਰਾਣਾ ਗਲੋਵਾਲ ਵਿਖੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮਲਟੀ ਖੇਡ ਪਾਰਕਾਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਗੋਂ ਵੀ ਪਿੰਡਾਂ ਦਾ ਵਿਕਾਸ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਜਸਵਿੰਦਰ ਕੌਰ, ਸੁਖਵਿੰਦਰ ਸਿੰਘ ਸੁੱਖੀ, ਹਰਵਿੰਦਰ ਸਿੰਘ, ਰੇਨੂ, ਤਰਸੇਮ ਸਿੰਘ, ਰਾਜਵੀਰ ਕੌਰ, ਜਸਪਾਲ ਸਿੰਘ, ਹਰੀ ਕ੍ਰਿਸ਼ਨ, ਮਾਰਕੀਟ ਕਮੇਟੀ ਚੇਅਰਮੈਨ ਕੇ. ਪੀ. ਸੰਧੂ ਤੋਂ ਇਲਾਵਾ ਵੱਡੀ ਗਿਣਤੀ ’ਚ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।