22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ

ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਜਾਪ ਕੀਤੇ ਗਏ।

Ad Position 21
No active advertisement
ਸਮਾਗਮ ਦੌਰਾਨ ਗੁਰਮਤਿ ਵਿਦਿਆਲਾ ਦੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਤੇ ਹੋਰ। ਤਸਵੀਰ : ਕੁਲਦੀਪ ਸਿੰਘ ਝਿੰਗੜ 22-09-2026
ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)-ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਜ਼ਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਤੇ ਮਾਤਾ ਯਸ਼ਪਾਲ ਕੌਰ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਜਾਪ ਕੀਤੇ ਗਏ। ਸਜਾਏ ਧਾਰਮਿਕ ਦੀਵਾਨ ਵਿਚ ਗੁਰਮਤਿ ਵਿਦਿਆਲਾ ਦੇ ਬੱਚਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਉਥੇ ਧਰਮਕੋਟ ਦੇ ਢਾਡੀ ਜਥੇ ਤੋਂ ਇਲਾਵਾ ਨਾਮਵਰ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਗੁਰੂ ਘਰ ਦੇ ਸੇਵਾਦਾਰ ਭਾਈ ਜਬਰਜੰਗ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਤੇ ਸਹਿਯੋਗੀ ਸੇਵਾਦਾਰਾਂ ਵਲੋਂ ਸਹਿਯੋਗ ਦੇਣ ’ਤੇ ਧੰਨਵਾਦ ਕਰਦਿਆਂ ਉਨ੍ਹਾਂ ਗੁਰਮਤਿ ਵਿਦਿਆਲੇ ਦੇ ਬੱਚਿਆਂ ਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਾਜਵਿੰਦਰ ਕੌਰ ਖਾਲਸਾ, ਏਕਮਜੋਤ ਸਿੰਘ, ਸਰਬਜੋਤ ਸਿੰਘ, ਜੱਸਾ ਸਿੰਘ ਮਾਲੋਮਜਾਰਾ, ਜੱਸੀ ਸਿੰਘ ਮਾਲੋਮਜਾਰਾ, ਗੁਦਾਵਰ ਸਿੰਘ, ਵਰਿੰਦਰ ਸਿੰਘ, ਅਕਾਸ਼ ਸਿੰਘ, ਗੁਰਵਿੰਦਰ ਸਿੰਘ, ਕਰਨ ਸਿੰਘ, ਸੋਨੂੰ ਸਿੰਘ, ਗੋਰੂ ਸਿੰਘ, ਸੋਨਾ ਸਿੰਘ, ਛੋਟਾ ਕਰਨ ਸਿੰਘ, ਰਿੰਕੂ ਸਿੰਘ, ਵੱਡਾ ਰਿੰਕੂ ਸਿੰਘ, ਹਰਮਨ ਸਿੰਘ, ਜਸਮਨ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਪਰਵਿੰਦਰ ਸਿੰਘ, ਸੁਖਦੇਵ ਸਿੰਘ, ਦਿਲਜੋਤ ਸਿੰਘ, ਮੰਗਲ ਸਿੰਘ, ਦੀਪ ਸਿੰਘ, ਯੂਵੀ ਸਿੰਘ, ਮਿੰਦੀ ਸਿੰਘ ਆਦਿ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਅਗਲੀ ਖ਼ਬਰ ਹਰਪ੍ਰੀਤ ਖਾਰਾ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਮੀਟਿੰਗ
Ad Position 24