22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲੜਕੀਆਂ 18 ਸਾਲ ਦੇ ਮੁਕਾਬਲੇ ਅੱਜ ਤੋਂ

ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-70ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਹ ਰਾਜ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸੰਬੰਧੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.

Ad Position 21
No active advertisement
ਜ਼ਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ 22-09-2026
ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-70ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਹ ਰਾਜ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸੰਬੰਧੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.), ਉਪ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਲਖਵੀਰ ਸਿੰਘ, ਪਲਵਿੰਦਰ ਸਿੰਘ ਭੰਗਲ ਜਨਰਲ ਸਕੱਤਰ ਟੂਰਨਾਮੈਂਟ ਕਮੇਟੀ ਤੇ ਜਿਲ੍ਹਾ ਖੇਡ ਕੋਆਰਡੀਨੇਟਰ ਦਵਿੰਦਰ ਕੌਰ ਨੇ ਦੱਸਿਆ ਕਿ 22 ਸਤੰਬਰ ਤੋਂ 25 ਸਤੰਬਰ ਤੱਕ ਨਵਾਂਸਿਹਰ ਵਿਖੇ ਕਬੱਡੀ ਨੈਸ਼ਨਲ ਸਟਾਈਲ 19 ਸਾਲ ਲੜਕੀਆਂ ਦੇ ਰਾਜ ਪੱਧਰੀ ਮੁਕਾਬਲੇ ਹੋ ਰਹੇ ਹਨ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵੱਖ-ਵੱਖ ਜ਼ਿਲਿ੍ਆ ਤੋਂ ਟੀਮਾਂ ਪਹੁੰਚਣੀਆਂ ਸ਼ੁਰੂ ਹੋ ਗਈਆ ਹਨ। ਉਨ੍ਹਾਂ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਕਿਹਾ ਕਿ ਇਹ ਖੇਡਾਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਸਿਰੇ ਚੜ੍ਹਨਗੀਆਂ। ਉਨ੍ਹਾਂ ਸਰੀਰਕ ਸਿੱਖਿਆ ਤੇ ਹੋਰ ਅਧਿਆਪਕਾਂ ਨੂੰ ਕਿਹਾ ਕਿ ਜਿਸ ਵੀ ਅਧਿਆਪਕ ਦੀ ਡਿਊਟੀ ਜਿਥੇ ਵੀ ਲਗਾਈ ਜਾਵੇਗੀ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਬੱਡੀ ਲੜਕੀਆਂ ਦੇ ਸਾਰੇ ਮੈਚ ਇਨਡੋਰ ਸਟੇਡੀਅਮ ਭੰਗਲ ਕਲਾਂ ਵਿਖੇ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪ੍ਰਭਜੋਤ ਸਿੰਘ ਰਾਹੋਂ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਸਿਆਣਾ ਦੇ ਸਰਕਾਰੀ ਜੰਗਲ ’ਚੋਂ ਖੈਰ ਦੀ ਲੱਕੜ ਚੋਰੀ ਦੀ ਕੋਸ਼ਿਸ਼ ਨਾਕਾਮ
Ad Position 24