22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪ੍ਰਭਜੋਤ ਸਿੰਘ ਰਾਹੋਂ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ

ਰਾਹੋਂ, 21 ਸਤੰਬਰ (ਉਂਕਾਰ ਸਿੰਘ ਰਾਠੋਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੂੰ ਹਲਕਾ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਵੱਖ-ਵੱਖ ਵਰਗਾਂ ਵਲੋਂ ਪ੍ਰਭਜੋਤ ਸਿੰਘ ਰਾਹੋਂ ਨੂੰ ਵਧਾਈਆਂ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-09-2026
ਰਾਹੋਂ, 21 ਸਤੰਬਰ (ਉਂਕਾਰ ਸਿੰਘ ਰਾਠੋਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੂੰ ਹਲਕਾ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਵੱਖ-ਵੱਖ ਵਰਗਾਂ ਵਲੋਂ ਪ੍ਰਭਜੋਤ ਸਿੰਘ ਰਾਹੋਂ ਨੂੰ ਵਧਾਈਆਂ ਦਿੱਤੀਆਂ ਗਈਆਂ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਪ੍ਰਭਜੋਤ ਸਿੰਘ ਰਾਹੋਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਨਵੀਂ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਅਹੁਦਾ ਨਹੀਂ, ਸਗੋਂ ਲੋਕਾਂ ਤੇ ਪੰਜਾਬ ਦੇ ਹਿੱਤਾਂ ਲਈ ਹੋਰ ਵੱਧ ਮਿਹਨਤ ਕਰਨ ਦਾ ਮੌਕਾ ਹੈ। ਜ਼ਿਕਰਯੋਗ ਹੈ ਕਿ ਪ੍ਰਭਜੋਤ ਸਿੰਘ ਰਾਹੋਂ ਪਹਿਲਾਂ ਵੀ ਜ਼ਿਲ੍ਹਾ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਵਿਚ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਹੁਣ ਹਲਕਾ ਨਵਾਂਸ਼ਹਿਰ ਦੀ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੀ ਹਲਕੇ ਅੰਦਰ ਸਰਗਰਮੀ ਹੋਰ ਵਧਣ ਦੀ ਗੱਲ ਸਾਹਮਣੇ ਆ ਰਹੀ ਹੈ। ਹਲਕਾ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਭਜੋਤ ਸਿੰਘ ਰਾਹੋਂ ਨੂੰ ਇਹ ਜਿੰਮੇਵਾਰੀ ਮਿਲਣ ਨਾਲ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕੱਲ੍ਹ ਅਗਲੀ ਖ਼ਬਰ 70 ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਲੜਕੀਆਂ 18 ਸਾਲ ਦੇ ਮੁਕਾਬਲੇ ਅੱਜ ਤੋਂ
Ad Position 24