22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਬੰਗਾ, 21 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫਤ ਡਾਕਟਰੀ ਸਲਾਹ ਦਿੱਤੀ ।

Ad Position 21
No active advertisement
ਅਜੀਤ ਡੈਸਕ 22-09-2026
ਬੰਗਾ, 21 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ, ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫਤ ਡਾਕਟਰੀ ਸਲਾਹ ਦਿੱਤੀ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ, ਕੰਮਾਂਕਾਰਾਂ ਦੀਆਂ, ਪਰਿਵਾਰਕ ਤੇ ਸਮਾਜਿਕ ਚਿੰਤਾਵਾਂ, ਨੀਂਦ ਦੀਆਂ ਸਮੱਸਿਆਵਾਂ ਤੇ ਜੀਵਨ-ਸ਼ੈਲੀ ਵਿਚ ਹੋ ਰਹੇ ਭਾਰੀ ਬਦਲਾਅ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਤਰ੍ਹਾਂ ਦੇ ਮਾਨਸਿਕ ਰੋਗਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਰਕੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਇਹ ਮੁਫਤ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ। ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਈਗਰੇਨ, ਸਿਰ ਦਰਦ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਬੱਚਿਆਂ ਦੀ ਪੜ੍ਹਾਈ ਵਿਚ ਕਮਜ਼ੋਰੀ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨਾਲ ਪੀੜ੍ਹਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਡਾਕਟਰਾਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਮਾਨਸਿਕ ਬਿਮਾਰੀਆਂ ਦੇ ਇਲਾਜ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਸ਼ੂਗਰ ਟੈਸਟ ਤੇ ਬੀ. ਐਮ. ਡੀ ਦਾ ਟੈਸਟ ਵੀ ਮੁਫ਼ਤ ਕੀਤਾ। ਕੈਂਪ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਵਲੋਂ ਕੀਤੇ ਇਸ ਉਪਰਾਲੇ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਸ. ਸੁਰਿੰਦਰ ਸਿੰਘ ਸ਼ਾਹ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ. ਐਨ. ਐਸ., ਜੋਤੀ ਭਾਟੀਆ ਓ. ਪੀ. ਡੀ. ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਉਸਮਾਨਪੁਰ ਵਿਖੇ ਯੂਥ ਵਿੰਗ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਬਾਬਾ ਸ੍ਰੀਚੰਦ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ
Ad Position 24