22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਉਸਮਾਨਪੁਰ ਵਿਖੇ ਯੂਥ ਵਿੰਗ ਦੀ ਅਹਿਮ ਮੀਟਿੰਗ

ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਵਾਂਸ਼ਹਿਰ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਉਸਮਾਨਪੁਰ ਵਿਖੇ ਹੋਈ। ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਕੋਆਰਡੀਨੇਟਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਸ਼੍ਰੋਮਣੀ ਕਮੇਟੀ ਮੈਂਬਰ, ਪਾਰਟੀ ਦੇ ਨਵਾਂਸ਼ਹਿਰ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਅਰਵਿੰਦਰ ਸਿੰਘ ਅਤੇ ਭਾਈ ਸਤਵਿੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 22-09-2026
ਉਸਮਾਨਪੁਰ, 21 ਸਤੰਬਰ (ਸੰਦੀਪ ਮਝੂਰ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਵਾਂਸ਼ਹਿਰ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਉਸਮਾਨਪੁਰ ਵਿਖੇ ਹੋਈ। ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਕੋਆਰਡੀਨੇਟਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਸ਼੍ਰੋਮਣੀ ਕਮੇਟੀ ਮੈਂਬਰ, ਪਾਰਟੀ ਦੇ ਨਵਾਂਸ਼ਹਿਰ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਅਰਵਿੰਦਰ ਸਿੰਘ ਅਤੇ ਭਾਈ ਸਤਵਿੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨਾਲ ਪੰਜਾਬ ਤੇ ਪੰਥ ਦੇ ਬਦਲਦੇ ਸਿਆਸੀ ਅਤੇ ਸਮਾਜਿਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਅਸੀਂ ਵਾਰੀ-ਵਾਰੀ ਸਤਾ ਸੌਂਪੀ ਹੈ ਪਰ ਕਿਸੇ ਨੇ ਦੁਬਾਰਾ ਵੋਟਰਾਂ ਦੀ ਸਾਰ ਨਹੀਂ ਲਈ ਹੈ। ਅੱਜ ਨੌਜਵਾਨ ਬੇਰੁਜ਼ਗਾਰੀ ਦਾ ਸ਼ਿਕਾਰ ਹਨ। ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਰੋਜ਼ਗਾਰ ਉਪਲਬਧ ਕਰਵਾਉਣ ਵਿਚ ਸਮੇਂ ਦੀਆਂ ਸਰਕਾਰਾਂ ਫੇਲ੍ਹ ਸਾਬਿਤ ਹੋਈਆਂ ਹਨ। ਇਸ ਲਈ ਹੁਣ ਨੌਜਵਾਨਾਂ ਤੇ ਹੋਰ ਵਰਗਾਂ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਹੀ ਆਸ ਹੈ। ਇਸ ਮੌਕੇ ਲਖਬੀਰ ਸਿੰਘ ਰੱਕੜਾ, ਗੁਰਪ੍ਰੀਤ ਸਿੰਘ ਖੋਸਾ ਉਸਮਾਨਪੁਰ , ਏਕਮਬੀਰ ਸਿੰਘ ਸਹਾਬਪੁਰ ਤੇ ਹੋਰ ਨੌਜਵਾਨ ਭਾਰੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸਕੱਤਰ ਰੇਸ਼ਮ ਸਿੰਘ ਘੁੰਮਣ ਦਾ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24