ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਾਲ ਨੌਜਵਾਨਾਂ ਨੂੰ ਮਿਲੇਗੀ ਨਵੀਂ ਦਿਸ਼ਾ-ਐਡਵੋਕੇਟ ਲੱਕੀ
ਬਲਾਚੌਰ, 21 ਸਤੰਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚ ਕੇ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦੇਵੇਗੀ।
ਬਲਾਚੌਰ, 21 ਸਤੰਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਪਹੁੰਚ ਕੇ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਪੈਦਾ ਕਰਨ ਦਾ ਸੁਨੇਹਾ ਦੇਵੇਗੀ। ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਆਖਿਆ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਰਫ ਇਕ ਯਾਤਰਾ ਨਹੀ ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੀ ਇਕ ਵੱਡੀ ਕੋਸ਼ਿਸ਼ ਹੈ। ਜਿਸ ਰਾਹੀਂ ਨੌਜਵਾਨਾਂ ਨੂੰ ਸਿੱਖਿਆ, ਰੁਜਗਾਰ, ਖੇਡਾਂ, ਹੁਨਰ ਵਿਕਾਸ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਤੋਂ ਉਪਰ ਉੱਠ ਕੇ ਠੋਸ ਤੇ ਪਾਰਦਰਸ਼ੀ ਕਾਰਵਾਈ ਦੀ ਲੋੜ ਹੈ।