ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਟੈਲੀ ਐਜੂਕੇਸ਼ਨ ਜਾਗਰੂਕਤਾ ਸੈਸ਼ਨ ਕਰਵਾਇਆ
ਰਾਹੋਂ, 22 ਸਤੰਬਰ (ਉਂਕਾਰ ਸਿੰਘ ਰਾਠੋਰ)-ਰਾਹੋਂ-ਮਾਛੀਵਾੜਾ ਸਤਲੁਜ ਪੁੱਲ ’ਤੇ ਬੰਦ ਪਏ ਰਸਤੇ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਦੀ ਅਗਵਾਈ ਹੇਠ ਮਾਛੀਵਾੜਾ ਪੁੱਲ ’ਤੇ ਧਰਨਾ ਦਿੱਤਾ। ਧਰਨੇ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪ੍ਰਸ਼ਾਸਨ ਤੋਂ ਪੁੱਲ ਦੀ ਸਮੱਸਿਆ ਦਾ ਜਲਦ ਹੱਲ ਕਰਕੇ ਆਵਾਜਾਈ ਬਹਾਲ ਕਰਨ ਦੀ ਮੰਗ ਕੀਤੀ।
ਧ
ਧਰਨੇ ’ਚ ਸਾਬਕਾ ਵਿਧਾਇਕ ਅੰਗਦ ਸਿੰਘ ਨੇ ਵੀ ਕੀਤੀ ਸ਼ਮੂਲੀਅਤ
ਬੀ. ਐਲ. ਐਮ. ਕਾਲਜ ਨਵਾਂਸ਼ਹਿਰ ਵਿਖੇ ਵਿਜੇ ਕੁਮਾਰ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ।
23-09-2026
ਰਾਹੋਂ, 22 ਸਤੰਬਰ (ਉਂਕਾਰ ਸਿੰਘ ਰਾਠੋਰ)-ਰਾਹੋਂ-ਮਾਛੀਵਾੜਾ ਸਤਲੁਜ ਪੁੱਲ ’ਤੇ ਬੰਦ ਪਏ ਰਸਤੇ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਦੀ ਅਗਵਾਈ ਹੇਠ ਮਾਛੀਵਾੜਾ ਪੁੱਲ ’ਤੇ ਧਰਨਾ ਦਿੱਤਾ। ਧਰਨੇ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪ੍ਰਸ਼ਾਸਨ ਤੋਂ ਪੁੱਲ ਦੀ ਸਮੱਸਿਆ ਦਾ ਜਲਦ ਹੱਲ ਕਰਕੇ ਆਵਾਜਾਈ ਬਹਾਲ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੁੱਲ ’ਤੇ ਰਸਤਾ ਬੰਦ ਹੋਣ ਕਾਰਨ ਰਾਹੋਂ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਵਾਧੂ ਦੂਰੀ ਤਹਿ ਕਰਨੀ ਪੈ ਰਹੀ ਹੈ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਤੇ ਆਵਾਜਾਈ ਦਾ ਖਰਚਾ ਦੋਵੇਂ ਵੱਧ ਰਹੇ ਹਨ। ਬੁਲਾਰਿਆਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਹੁਣ ਗੰਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਜਿਸ ਦੌਰਾਨ ਕਿਸਾਨਾਂ ਨੂੰ ਗੰਨਾ ਮਿੱਲਾਂ ਤੱਕ ਲਿਜਾਣ ਲਈ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੀ ਆਵਾਜਾਈ ਕਰਨੀ ਪਵੇਗੀ। ਜੇਕਰ ਪੁੱਲ ਦਾ ਰਸਤਾ ਇਸੇ ਤਰ੍ਹਾਂ ਬੰਦ ਰਿਹਾ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪੁੱਲ ਦੀ ਮੁਰੰਮਤ ਦਾ ਕੰਮ ਜਲਦ ਮੁਕੰਮਲ ਕਰਕੇ ਆਮ ਆਵਾਜਾਈ ਲਈ ਰਸਤਾ ਚਾਲੂ ਕਰਨ ਦੀ ਮੰਗ ਕੀਤੀ ਗਈ । ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ ਨੇ ਕਿਹਾ ਕਿ ਜੇਕਰ ਸਰਕਾਰ ਕੋਲ ਪੁੱਲ ਨੂੰ ਠੀਕ ਕਰਵਾਉਣ ਲਈ ਪੈਸੇ ਨਹੀਂ ਹਨ ਤਾਂ ਉਹ ਇਲਾਕਾ ਨਿਵਾਸੀਆਂ ਦੀ ਮਦਦ ਨਾਲ ਪੁਲ ਨੂੰ ਖੁਦ ਠੀਕ ਕਰਵਾ ਲੈਣਗੇ, ਸਰਕਾਰ ਵਲੋਂ ਮਨਜ਼ੂਰੀ ਦਿੱਤੀ ਜਾਵੇ। ਧਰਨੇ ਦੌਰਾਨ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਧਰਨਾਕਾਰੀਆਂ ਵਲੋਂ ਰੱਖੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਜਲਦ ਹੱਲ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ। ਧਰਨਾਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਗੰਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੀ ਵੱਡੀ ਚਣੌਤੀ ਬਣ ਸਕਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲ ਨੂੰ ਜਲਦ ਠੀਕ ਕਰਕੇ ਰਸਤਾ ਚਾਲੂ ਕੀਤਾ ਜਾਵੇ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਸਾਬਕਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਸਾਬਕਾ ਨਗਰ ਕੌਂਸਲ ਪ੍ਰਧਾਨ ਧਰਮਪਾਲ ਬੰਗੜ, ਕੌਂਸਲਰ ਦਵਿੰਦਰ ਜਾਂਗੜਾ, ਸ਼ੂਗਰ ਮਿੱਲ ਦੇ ਚੇਅਰਮੈਨ ਸੋਹਣ ਸਿੰਘ ਉੱਪਲ, ਡਾ. ਗੁਰਨਾਮ ਸਿੰਘ ਸੈਣੀ, ਸਾਬਕਾ ਚੇਅਰਮੈਨ ਸ਼ੂਗਰ ਮਿੱਲ ਹਰਬੰਸ ਲਾਲ, ਚੇਅਰਮੈਨ ਹੰਸਰਾਜ, ਸਾਬਕਾ ਕੌਂਸਲਰ ਗੁਰਮੇਲ ਰਾਮ, ਨਰਿੰਦਰ ਸਿੰਘ ਚਾਹਲ, ਸੁਰਜੀਤ ਰਾਮ, ਹਰਸ਼ ਜੋਸ਼ੀ, ਸਰਪੰਚ ਦੇਵ ਰਾਮ, ਸਰਪੰਚ ਧਰਮਜੀਤ ਸਿੰਘ, ਸਾਬਕਾ ਕੌਂਸਲਰ ਤੇ ਵਾਈਸ ਪ੍ਰਧਾਨ ਬਲਦੇਵ ਭਾਰਤੀ, ਸਰੂਪ ਸਿੰਘ ਬਡਵਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਪਾਲ, ਰਮਨ ਕੁਮਾਰ, ਸਰਬਜੀਤ ਸਿੰਘ ਬਲਾਕ ਪ੍ਰਧਾਨ, ਇੰਦਰਪਾਲ ਭੌਰਾ, ਪ੍ਰੇਮ ਸਿੰਘ ਦਰੀਆਪੁਰ, ਨਰੈਣ ਸਿੰਘ ਬਾਜ਼ੀਦਪੁਰ, ਅਮਨਦੀਪ ਬਾਜ਼ੀਦਪੁਰ, ਲਾਡਵਿੰਦਰਪਾਲ ਪੰਚ, ਸੁਖਵਿੰਦਰ ਭੀਮਾ, ਸਾਬਕਾ ਸਰਪੰਚ ਹਰਵਿੰਦਰ ਸਿੰਘ ਮਿਲੂ, ਚਰਨਜੀਤ ਸਿੰਘ ਬੇਗੋਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।