23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਲੋਂ ਸਚਿਨ ਪਾਇਲਟ ਨਾਲ ਮੁਲਾਕਾਤ

ਬਲਾਚੌਰ, 22 ਸਤੰਬਰ (ਨਰੇਸ਼ ਧੌਲ)-ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 23-09-2026
ਬਲਾਚੌਰ, 22 ਸਤੰਬਰ (ਨਰੇਸ਼ ਧੌਲ)-ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਅਜੇ ਮੰਗੂਪੁਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਹਲਕਾ ਬਲਾਚੌਰ ਨਾਲ ਸੰਬੰਧਤ ਮਸਲਿਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਹੋਈ। ਇਸ ਤੋਂ ਇਲਾਵਾ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਅਜੇ ਮੰਗੂਪੁਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਬਾਰੇ ਵੀ ਗੱਲਬਾਤ ਕੀਤੀ ਗਈ। ਇੰਚਾਰਜ ਸਚਿਨ ਪਾਇਲਟ ਵਲੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀਆਂ ਗਤੀਵਿਧੀਆਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਹੋਇਆਂ ਹਲਕੇ ਅੰਦਰ ਜਮੀਨੀ ਪੱਧਰ ’ਤੇ ਕੀਤੀ ਜਾ ਰਹੀ ਕਾਰਗੁਜ਼ਾਰੀ ਦੀ ਭਰਭੂਰ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਮੁੱਖ ਚੌਕ ਵਿਖੇ ਖੱਡਿਆਂ ਕਾਰਨ ਸੰਤੁਲਨ ਵਿਗੜ ਜਾਣ ’ਤੇ ਲੱਕੜ ਨਾਲ ਭਰੀ ਟਰਾਲੀ ਪਲਟੀ ਅਗਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਟੈਲੀ ਐਜੂਕੇਸ਼ਨ ਜਾਗਰੂਕਤਾ ਸੈਸ਼ਨ ਕਰਵਾਇਆ
Ad Position 24