23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਵ: ਗੁਰਦੇਵ ਸਿੰਘ ਬਰਾੜ ਦੇ ਸਦੀਵੀ ਵਿਛੋੜੇ ’ਤੇ ਸ਼ੋਕ ਵਿਅਕਤ

ਬੰਗਾ, 22 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਸਮੂਹ ਸਟਾਫ਼ ਨੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸ: ਗੁਰਦੇਵ ਸਿੰਘ ਬਰਾੜ 23 ਅਪੈ੍ਲ, 1931-17 ਸਤੰਬਰ 2026 ਦੇ ਅਚਾਨਕ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਬੰਗਾ, 22 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ’ਚ ਸਮੂਹ ਸਟਾਫ਼ ਨੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਸ: ਗੁਰਦੇਵ ਸਿੰਘ ਬਰਾੜ 23 ਅਪੈ੍ਲ, 1931-17 ਸਤੰਬਰ 2026 ਦੇ ਅਚਾਨਕ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਪ੍ਰਧਾਨ ਗੁਰਦੇਵ ਸਿੰਘ ਬਰਾੜ 2004 ਤੋਂ ਨਿਰੰਤਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਹ ਆਪਣੇ ਕਾਰਜ ਕਾਲ ਸਮੇਂ ਸੰਸਥਾਵਾਂ ਦੀ ਬਿਹਤਰੀ, ਸਿੱਖਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਦੁਆਰਾ ਨਿਭਾਈਆਂ ਸੇਵਾਵਾਂ ਨੂੰ ਸਿੱਖ ਨੈਸ਼ਨਲ ਕਾਲਜ ਦੇ ਇਤਿਹਾਸ ਵਿਚ ਸਤਿਕਾਰ ਸਹਿਤ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਨੇ ਸਰਦਾਰ ਗੁਰਦੇਵ ਸਿੰਘ ਬਰਾੜ ਦੇ ਸਦੀਵੀ ਵਿਛੋੜੇ ਨੂੰ ਸਿੱਖ ਐਜੂਕੇਸ਼ਨ ਸੁਸਾਇਟੀ, ਸਿੱਖ ਨੈਸ਼ਨਲ ਕਾਲਜ ਬੰਗਾ ਤੇ ਸਮੁੱਚੇ ਸਿੱਖਿਆ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਸਮੂਹ ਸਟਾਫ਼ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਇਸ ਦੁੱਖ ਦੀ ਘੜੀ ਵਿਚ ਗੁਰਦੇਵ ਸਿੰਘ ਬਰਾੜ ਦੇ ਸਮੂਹ ਪਰਿਵਾਰ ਅਤੇ ਸਨੇਹੀਆਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਗੜ੍ਹੀ ਅਜੀਤ ਸਿੰਘ ਦੇ 19ਵੇਂ ਛਿੰਝ ਤੇ ਸੱਭਿਆਚਾਰਕ ਮੇਲੇ ਦੇ ਦੂਜੇ ਦਿਨ ਪੰਜਾਬ ਸਟਾਈਲ ਕਬੱਡੀ ਦੇ ਸ਼ੋਅ ਮੈਚ ਕਰਵਾਏ ਅਗਲੀ ਖ਼ਬਰ ਦੋਆਬਾ ਆਰੀਆ ਸਕੂਲ ਦੀਆਂ ਵਿਦਿਆਰਥਣਾਂ ਤਾਨਵੀ ਤੇ ਇਸ਼ਕਾ ਦਾ ਸਨਮਾਨ
Ad Position 24