ਵਿਧਾਇਕਾ ਸੰਤੋਸ਼ ਕਟਾਰੀਆਂ ਨੇ ਗੁਲਪੁਰ ਵਿਖੇ ਖੇਡ ਮੈਦਾਨ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ
ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਰਾਹੀਂ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਉਸਾਰੇ ਜਾ ਰਹੇ ਖੇਡ ਮੈਦਾਨਾਂ ਦੀ ਕੀਤੀ ਜਾ ਰਹੀ ਉਸਾਰੀ ਤਹਿਤ ਪਿੰਡ ਗੁਲਪੁਰ ਵਿਖੇ ਕਾਰਗਿਲ ਸ਼ਹੀਦ ਬਲਜਿੰਦਰ ਸਿੰਘ ਛੋਕਰ ਸਟੇਡੀਅਮ ਵਿਖੇ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਹ ਪੱਥਰ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਸਮੂਹ ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜਰੀ ਵਿੱਚ ਰੱਖਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਲਾਚੌਰ ਹਲਕੇ ਵਿੱਚ 35 ਖੇਡ ਸਟੇਡੀਅਮ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।
ਮਜਾਰੀ/ਸਾਹਿਬਾ, 23 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਰਾਹੀਂ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਉਸਾਰੇ ਜਾ ਰਹੇ ਖੇਡ ਮੈਦਾਨਾਂ ਦੀ ਕੀਤੀ ਜਾ ਰਹੀ ਉਸਾਰੀ ਤਹਿਤ ਪਿੰਡ ਗੁਲਪੁਰ ਵਿਖੇ ਕਾਰਗਿਲ ਸ਼ਹੀਦ ਬਲਜਿੰਦਰ ਸਿੰਘ ਛੋਕਰ ਸਟੇਡੀਅਮ ਵਿਖੇ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਹ ਪੱਥਰ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਸਮੂਹ ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜਰੀ ਵਿੱਚ ਰੱਖਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਲਾਚੌਰ ਹਲਕੇ ਵਿੱਚ 35 ਖੇਡ ਸਟੇਡੀਅਮ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਜਿਹਨਾਂ ਵਿੱਚੋਂ ਬਹੁਤ ਸਾਰੇ ਖੇਡ ਸਟੇਡੀਅਮ ਬਣ ਕੇ ਤਿਆਰ ਹੋ ਚੁੱਕੇ ਹਨ। ਇਸ ਸਟੇਡੀਅਮ ‘ਤੇ 30 ਲੱਖ ਰੁਪਏ ਦੀ ਲਾਗਤ ਆਵੇਗੀ, ਇਸ ਨੂੰ ਜਲਦੀ ਹੀ ਥੋੜੇ ਸਮੇਂ ਵਿੱਚ ਤਿਆਰ ਕਰ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਕਾਰਗਿਲ ਸ਼ਹੀਦ ਬਲਜਿੰਦਰ ਸਿੰਘ ਛੋਕਰ ਦੇ ਪਿਤਾ ਕੈਪਟਨ ਅਮਰਜੀਤ ਸਿੰਘ ਦਾ ਸਨਮਾਨ ਵੀ ਕੀਤਾ। ਇਸ ਮੌਕੇ ਅਸ਼ੋਕ ਕਟਾਰੀਆ, ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਕੈਪਟਨ ਅਮਰਜੀਤ ਸਿੰਘ, ਮਾਸਟਰ ਮੋਹਨ ਸਿੰਘ, ਝਲ਼ਮਨ ਸਿੰਘ, ਗੁਰਦੀਪ ਸਿੰਘ ਪੰਚ, ਜਸਵਿੰਦਰ ਕੌਰ ਪੰਚ, ਮਹਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਹਰਚਰਨ ਸਿੰਘ ਚੰਨੀ, ਸੱਜਣ ਸਿੰਘ, ਜਗਰੂਪ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ, ਦਲਬੀਰ ਸਿੰਘ, ਕਸ਼ਮੀਰ ਸਿੰਘ ਸੂਬੇਦਾਰ, ਕਰਨੈਲ ਸਿੰਘ ਛੋਕਰ, ਮੱਖਣ ਸਿੰਘ ਭਾਲੜੂ, ਅਮਰਜੀਤ ਕੌਰ, ਜਸਬੀਰ ਕੌਰ, ਅਵਤਾਰ ਕੌਰ, ਸੁਰਜੀਤ ਸਿੰਘ ਨਿੱਕਾ, ਰਾਜਵੀਰ ਸਿੰਘ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।