24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਰਾਸ਼ੀ

ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਤੇ ਕੀਮਤੀ ਜਾਨਾਂ ਬਚਾਉਣ ਵਾਲੇ ਨਾਗਰਿਕਾਂ ਨੂੰ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵਲੋਂ ‘ਰਾਹ-ਵੀਰ’ ਸਕੀਮ ਲਾਗੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਨੂੰ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਆਮ ਲੋਕਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

Ad Position 21
No active advertisement
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ 24-09-2026
ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਤੇ ਕੀਮਤੀ ਜਾਨਾਂ ਬਚਾਉਣ ਵਾਲੇ ਨਾਗਰਿਕਾਂ ਨੂੰ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵਲੋਂ ‘ਰਾਹ-ਵੀਰ’ ਸਕੀਮ ਲਾਗੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਨੂੰ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਆਮ ਲੋਕਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਰਾਹ-ਵੀਰ’ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਕੇ ਉਸ ਨੂੰ ਹਸਪਤਾਲ ਪਹੁੰਚਾਉਣ ਵਾਲੇ ਯੋਗ ਵਿਅਕਤੀ ਨੂੰ ਸਨਮਾਨ ਪੱਤਰ ਦੇ ਨਾਲ-ਨਾਲ 25,000 ਰੁਪਏ ਦੀ ਰਾਸ਼ੀ ਮਾਨ-ਭੇਟ ਵਜੋਂ ਦਿੱਤੀ ਜਾਂਦੀ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਹਾਦਸਾ ਪੀੜਤਾਂ ਦੀ ਤੁਰੰਤ ਮਦਦ ਲਈ ਅੱਗੇ ਆਉਣ ਵਾਸਤੇ ਉਤਸ਼ਾਹਿਤ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਰਾਹ-ਵੀਰ ਨੂੰ ਹਾਦਸਾ ਪੀੜਤ ਦੀ ਮਦਦ ਕਰਨ ਦੌਰਾਨ ਕਿਸੇ ਕਿਸਮ ਦੀ ਦਿੱਕਤ, ਪਰੇਸ਼ਾਨੀ ਜਾਂ ਉਸ ਨੂੰ ਮਿਲਣ ਵਾਲੀ ਸੁਰੱਖਿਆ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਉਣ।
Ad Position 22
No active advertisement
ਪਿਛਲੀ ਖ਼ਬਰ ਬੰਗਾ ਤਹਿਸੀਲ ਕੰਪਲੈਕਸ ਵਿਖੇ ਪਟਵਾਰੀਆਂ ਵਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ ਅਗਲੀ ਖ਼ਬਰ ਕੋਚਿੰਗ ਕੇਂਦਰਾਂ ਦੀਆਂ ਫ਼ੀਸਾਂ ’ਤੇ ਕੌਣ ਰੱਖੇਗਾ ਨਜ਼ਰ -ਪੰਮਾ
Ad Position 24